
ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਅਣਦੇਖਾ ਨਹੀਂ ਕੀਤਾ ਜਾ ਸਕਦਾ -ਅਦਾਲਤ
ਨਵੀਂ ਦਿੱਲੀ/ਬਿਊਰੋ ਨਿਊਜ਼
ਮਾਨਯੋਗ ਸੁਪਰੀਮ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਸਾਫ ਕਰ ਦਿੱਤਾ ਹੈ ਕਿ ਭਾਰਤ ਦੇ ਨਾਗਰਿਕਾਂ ਨੂੰ ਅਵਾਰਾ ਕੁੱਤਿਆਂ ਦੇ ਡਰ ਅਤੇ ਖਤਰੇ ਤੋਂ ਬਿਨਾਂ ਜਿਉਣ ਦਾ ਪੂਰਾ ਅਧਿਕਾਰ ਹੈ ਅਤੇ ਜੋ ਸੰਵਿਧਾਨ ਵੱਲੋਂ ਦਿੱਤੇ ਗਏ ‘ਸਨਮਾਨ ਨਾਲ ਜਿਉਣ ਦੇ ਅਧਿਕਾਰ’ ਦੇ ਦਾਇਰੇ ਵਿੱਚ ਆਉਂਦਾ ਹੈੈ।
ਮਾਨਯੋਗ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਅਵਾਰਾ ਕੁੱਤਿਆਂ ਨੂੰ ਦੂਜੀ ਥਾਂ ਭੇਜਣ ਅਤੇ ਉਨ੍ਹਾਂ ਦੀ ਨਸਬੰਦੀ ਬਾਰੇ ਅਦਾਲਤ ਦੇ ਪੁਰਾਣੇ ਹੁਕਮਾਂ ਨੂੰ ਸੋਧਣ ਜਾਂ ਵਾਪਸ ਲੈਣ ਦੀਆਂ ਸਾਰੀਆਂ ਅਰਜ਼ੀਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ?
ਅਦਾਲਤ ਨੇ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਸਾਰੇ ਸੂਬਿਆਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬੁਨਿਆਦੀ ਢਾਂਚੇ ਨੂੰ ਤੁਰੰਤ ਮਜ਼ਬੂਤ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।
ਸੰਬੰਧਿਤ ਪੋਸਟਾਂ:
ਕੋਈ ਸੰਬੰਧਿਤ ਪੋਸਟ ਨਹੀਂ।
