Punjabi Lens

ਕਾਂਗਰਸ ਦਾ ਆਮ ਆਦਮੀ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ

ਕਾਂਗ੍ਰੇਸ ਪਰੋਟੈਸਟ

ਸਚਿਨ ਪਾਇਲਟ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ


ਚੰਡੀਗੜ੍ਹ/ਬਿਊਰੋ ਨਿਊਜ਼  


ਸੰਗਰੂਰ ਦੇ ਗੁਲਜ਼ਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਕਾਂਗਰਸ ਨੇ  ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿਚ  ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਜਦੋਂ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡ ਲਗਾ ਕੇ ਰਸਤੇ ਵਿਚ ਹੀ ਰੋਕ ਲਿਆ।

ਇਸ ਦੌਰਾਨ ਕੁਝ ਕਾਂਗਰਸੀ ਵਰਕਰ ਬੈਰੀਕੇਡਾਂ ’ਤੇ ਵੀ ਚੜ੍ਹ ਗਏ ਅਤੇ ਇਸ ਨੂੰ ਦੇਖਦਿਆਂ ਪੁਲਿਸ ਨੇ ਇਨ੍ਹਾਂ ’ਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ।

ਇਸ ਮਾਰਚ ਦੀ ਅਗਵਾਈ ਕਰ ਰਹੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਸਣੇ ਕਈ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ।

ਮੀਡੀਆ ਰਿਪੋਰਟਾਂ ਮੁਤਾਬਕ ਇਸ ਮੌਕੇ ਹੋਏ ਟਕਰਾਅ ਕਾਰਨ ਕਈ ਕਾਂਗਰਸੀ ਆਗੂਆਂ, ਵਰਕਰਾਂ ਅਤੇ ਪੁਲਿਸ ਕਰਮਚਾਰੀਆਂ ਦੇ ਸੱਟਾਂ ਵੀ ਲੱਗੀਆਂ ਹਨ।

ਅੱਜ ਖਾਸ ਗੱਲ ਇਹ ਰਹੀ ਕਿ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਇਕੋ ਸਟੇਟ ’ਤੇ ਨਜ਼ਰ ਆਏ।

ਇਸ ਤੋਂ ਪਹਿਲਾਂ ਚੰਨੀ ਅਤੇ ਵੜਿੰਗ ਵਿਚਾਲੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਸੀ।

Leave a Comment

Your email address will not be published. Required fields are marked *

Scroll to Top