punjabilens.com

‘ਕਾਕਰੋਚ ਜਨਤਾ ਪਾਰਟੀ’ ਦਾ ਦਿੱਲੀ ਕੂਚ

ਕਾਕਰੋਚ ਜਨਤਾ ਪਾਰਟੀ

ਸੰਸਦ ਤੱਕ ਪਹੁੰਚ ਗਏ ਸਨ ਜਨਤਾ ਪਾਰਟੀ ਦੇ ਪ੍ਰਦਰਸ਼ਨਕਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤ ਦੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ’ਤੇ ਅੜੇ ‘ਕਾਕਰੋਚ ਜਨਤਾ ਪਾਰਟੀ’ ਨਾਲ ਸਬੰਧਤ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਜੰਤਰ ਮੰਤਰ ’ਤੇ ਰੋਸ ਪ੍ਰਦਰਸ਼ਨ ਕੀਤਾ।

ਇਸ ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀ ਸੰਸਦ ਤੱਕ ਵੀ ਪਹੁੰਚ ਗਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਰ ਦਿੱਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।

ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੇ ਜ਼ਖ਼ਮੀ ਹੋਣ ਦੀ ਵੀ ਖਬਰ ਹੈ।

ਇਸ ਦੇ ਚੱਲਦਿਆਂ ‘ਕਾਕਰੋਚ ਜਨਤਾ ਪਾਰਟੀ’ ਨੇ ਦਾਅਵਾ ਕੀਤਾ ਕਿ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ, ਹਾਲਾਂਕਿ ਪੁਲਿਸ ਨੇ ਇਸ ਤੋਂ ਇਨਕਾਰ ਕੀਤਾ ਹੈ।

ਇਸੇ ਦੌਰਾਨ ਪਾਰਟੀ ਦੇ ਬੁਲਾਰੇ ਸੌਰਵ ਦਾਸ ਨੇ ਸਪੱਸ਼ਟ ਕਰ ਦਿੱਤਾ ਕਿ ਦੀਪਕੇ ਨੂੰ ਪੁਲਿਸ ਨੇ ਹਿਰਾਸਤ ਵਿਚ ਨਹੀਂ ਲਿਆ। ਜ਼ਿਕਰਯੋਗ ਹੈ ਕਿ ‘ਕਾਕਰੋਚ ਜਨਤਾ ਪਾਰਟੀ’ ਨੇ ਨੀਟ ਪ੍ਰੀਖਿਆ ਦੀਆਂ ਕਥਿਤ ਧਾਂਦਲੀਆਂ ਦੇ ਵਿਰੋਧ ਵਿਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ ਅਤੇ ਇਸ ਨੂੰ ਲੈ ਕੇ ਹੀ ਰੋਸ ਮਾਰਚ ਕੀਤਾ ਗਿਆ।

ਇਸ ਰੋਸ ਮਾਰਚ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਪੁਲਿਸ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਹੋਈ ਹੈ।

 

 

Leave a Comment

Your email address will not be published. Required fields are marked *