
ਦਿੱਲੀ ਦੇ ਜੰਤਰ-ਮੰਤਰ ਉੱਤੇ ਕਾਕਰੌਚ ਜਨਤਾ ਪਾਰਟੀ ਦੀ ਧਰਨਾ
ਨਵੀਂ ਦਿੱਲੀ / ਬਿਊਰੋ ਨਿਊਜ਼
ਨਵੀਂ ਦਿੱਲੀ ਦੇ ਜੰਤਰ-ਮੰਤਰ ਵਿੱਚ ‘ਕਾਕਰੋਚ ਜਨਤਾ ਪਾਰਟੀ’ (ਸੀਜੇਪੀ) ਦੇ ਮੁਜ਼ਾਹਰੇ ਸਮੇਂ ਦੋ ਗੁੱਟਾਂ ਵਿਚਾਲੇ ਭਾਵੀ ਟਕਰਾਅ ਰੋਕਣ ਲਈ 6 ਜਣਿਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ।
ਜਾਣਕਾਰੀ ਮੁਤਾਬਕ ਅਮਨ ਕਾਨੂੰਨ ਦੀ ਹਾਲਤ ਬਣਾਈ ਰੱਖਣ ਤੇ ਚੌਕਸੀ ਵਜੋਂ ਇਹ ਹਿਰਾਸਤੀ ਕਾਰਵਾਈ ਕੀਤੀ ਗਈ ਹੈ। ਪੁਲੀਸ ਨੂੰ ਆਨਲਾਈਨ ਅੰਦੋਲਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਕਾਰ ਤਣਾਅ ਦੀ ਸੰਭਾਵਨਾ ਬਾਰੇ ਜਾਣਕਾਰੀ ਮਿਲੀ ਸੀ।
ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਬਾਨੀ ਅਭਿਜੀਤ ਦੀਪਕੇ ਭਾਰੀ ਸੁਰੱਖਿਆ ਵਿਚਕਾਰ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿੱਚ ਕੀਤੇ ਮੁਜ਼ਾਹਰੇ ਦੌਰਾਨ ਹਾਜ਼ਰ ਹੋਏ।
ਇਸ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਸਮੇਤ ਕਈ ਜਾਣੇ-ਪਛਾਣੇ ਸਮਾਜਿਕ ਕਾਰਕੁਨਾਂ ਅਤੇ ਪੇਸ਼ੇਵਰ ਲੋਕਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਲੱਦਾਖ ਦੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਵੀ ਸ਼ਾਮਲ ਸਨ।
ਵਿਦਿਆਰੀਆਂ ਵਿੱਚੋਂ ਕਈਆਂ ਨੇ ਕਾਕਰੋਚ ਦੇ ਮਾਸਕ ਪਾਏ ਹੋਏ ਸਨ ਅਤੇ ਹੱਥਾਂ ਵਿੱਚ ਫੁੱਲ ਫੜੇ ਹੋਏ ਸਨ।
ਜੰਤਰ ਮੰਤਰ ਧਰਨੇ ਦੌਰਾਨ ‘ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ’ ਇਸ ਦੀ ਜਥੇਬੰਦੀ ਨੇ ਇੱਕ ਸੂਚੀ ਜਾਰੀ ਕੀਤੀ ਸੀ।
ਮੁਜ਼ਾਹਰਾਕਾਰੀਆਂ ਨੂੰ ਧਰਨੇ ਵਾਲੀ ਥਾਂ ‘ਤੇ ਤਿਰੰਗਾ, ਇੱਕ ਕਿਤਾਬ ਅਤੇ ਫੁੱਲ ਨਾਲ ਲਿਆਉਣ ਦੀ ਅਪੀਲ ਕੀਤੀ ਗਈ ਸੀ।
ਸੰਬੰਧਿਤ ਪੋਸਟਾਂ:
ਕੋਈ ਸੰਬੰਧਿਤ ਪੋਸਟ ਨਹੀਂ।
