Punjabi Lens

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਪ੍ਰਗਟਾਈ ਨਰਾਜ਼ਗੀ

ਕਪਤਾਨ ਅਮਰਿੰਦੇਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਪ੍ਰਗਟਾਈ ਨਰਾਜ਼ਗੀ

ਕਿਹਾ : ਭਾਜਪਾ ਨੇ ਪੰਜਾਬ ਮਸਲਿਆਂ ’ਤੇ ਮੇਰੇ ਨਾਲ ਕਦੀ ਸੰਪਰਕ ਹੀ ਨਹੀਂ ਕੀਤਾ


ਚੰਡੀਗੜ੍ਹ/ਬਿਊੁਰੋ ਨਿਊਜ਼


ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਨਾਲ ਨਰਾਜ਼ਗੀ ਜਤਾਈ ਹੈ।

ਕੈਪਟਨ ਅਮਰਿੰਦਰ ਪਹਿਲੀ ਵਾਰ 2002 ਤੋਂ 2007 ਅਤੇ ਦੂਜੀ ਵਾਰ 2017 ਤੋਂ 2021 ਤੱਕ ਪੰਜਾਬ ਦੇ ਸੀਐਮ ਰਹੇ ਹਨ।  

ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

ਕੈਪਟਨ ਅਮਰਿੰਦਰ ਸਿੰਘ ਨੇ ‘ਟਿ੍ਰਬਿਊਨ ਪ੍ਰਕਾਸ਼ਨ ਸਮੂਹ’ ਨਾਲ ਇਕ ਇੰਟਰਵਿਊ ਦੌਰਾਨ ਦੱਸਿਆ ਕਿ ਭਾਜਪਾ ਨਾਲ ਚਾਰ ਸਾਲਾਂ ਵਿਚ ਉਨ੍ਹਾਂ ਨੂੰ ਕੁਝ ਵੀ ਹਾਸਲ ਨਹੀਂ ਹੋਇਆ ਅਤੇ ਨਾਲ ਹੀ ਕੈਪਟਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਮੁੜ ਕਾਂਗਰਸ ਵਿਚ ਜਾਣ ਦਾ ਕੋਈ ਇਰਾਦਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਮਸਲਿਆਂ ’ਤੇ ਮੇਰੇ ਨਾਲ ਕਦੀ ਸੰਪਰਕ ਹੀ ਨਹੀਂ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, ਮੈਂ ਅਕਾਲੀ ਦਲ ਵਿਚ ਨਹੀਂ ਜਾ ਸਕਦਾ ਅਤੇ ਮੈਨੂੰ ਨਹੀਂ ਲੱਗਦਾ ਕਿ ਕਾਂਗਰਸ ਵੀ ਮੈਨੂੰ ਵਾਪਸ ਲਵੇਗੀ।

ਸਾਬਕਾ ਸੀਐਮ ਨੇ ਕਿਹਾ ਕਿ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੋ ਸਕਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਮੈਂ ਇਹ ਕਹਿਣ ਵਾਲਾ ਇਕੱਲਾ ਵਿਅਕਤੀ ਸੀ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਹੋਣਾ ਚਾਹੀਦਾ ਹੈ।


Leave a Comment

Your email address will not be published. Required fields are marked *

Scroll to Top