Punjabi Lens

ਚੋਣਾਂ ਕਰਕੇ ਆਮ ਆਦਮੀ ਪਾਰਟੀ ਦੀ ਦਿੱਲੀ ’ਚ ਬੈਠਕ

ਆਮ ਆਦਮੀ ਪਾਰਟੀ

ਪੰਜਾਬ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਦਿੱਲੀ ’ਚ ਬੈਠਕ

ਮਨੀਸ਼ ਸਿਸੋਦੀਆ ਨੇ ਭਗਵੰਤ ਮਾਨ ਸਰਕਾਰ ਦੀਆਂ ਕੀਤੀਆਂ ਤਾਰੀਫਾਂ
ਨਵੀਂ ਦਿੱਲੀ/ਬਿਊਰੋ ਨਿਊਜ਼


ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਇਸਦੇ ਚੱਲਦਿਆਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਉਚ ਪੱਧਰੀ ਬੈਠਕ ਹੋਈ ਹੈ, ਜਿਸ ਵਿਚ ਪੰਜਾਬ ਸਣੇ ਹੋਰ ਚੋਣਾਵੀ ਸੂਬਿਆਂ ਦੀ ਰਣਨੀਤੀ ਅਤੇ ਪਾਰਟੀ ਸੰਗਠਨ ਦੀ ਸਥਿਤੀ ’ਤੇ ਮੰਥਨ ਕੀਤਾ ਗਿਆ।

ਬੈਠਕ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਕਾਜ ਦੀ ਤਾਰੀਫ ਕੀਤੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦਾ ਰੁਖ ਸਪੱਸ਼ਟ ਕੀਤਾ।

ਸਿਸੋਦੀਆ ਨੇ ਕਿਹਾ ਕਿ ਇਸ ਬੈਠਕ ਵਿਚ ਅਗਾਮੀ ਚੋਣਾਂ ਨੂੰ ਲੈ ਕੇ ਵੱਡੀ ਚਰਚਾ ਹੋਈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਤੇ ਸਾਰੇ ਆਗੂਆਂ ਨੇ ਵਿਸ਼ਵਾਸ ਜਤਾਇਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮ ਤੋਂ ਬੇਹੱਦ ਖੁਸ਼ ਹੈ ਅਤੇ ਸੂਬੇ ਦੀ ਜਨਤਾ ਉਨ੍ਹਾਂ ਨੂੰ ਦੁਬਾਰਾ ਮੁੱਖ ਮੰਤਰੀ ਦੇ ਰੂਪ ਵਿਚ ਦੇਖਣਾ ਚਾਹੁੰਦੀ ਹੈ।

ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ।  

Leave a Comment

Your email address will not be published. Required fields are marked *

Scroll to Top