punjabilens.com

ਜਲੰਧਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ, ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਾਰ /ਬਿਊਰੋ ਨਿਊਜ਼


ਜਲੰਧਰ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ।

ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸੋਧ ਨੂੰ ਲੈ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਪ੍ਰਚਾਰ ਤਾਂ ਕਰ ਰਹੀ ਹੈ, ਪਰ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਵਿਚ ਫੇਲ੍ਹ ਸਾਬਤ ਹੋ ਰਹੀ ਹੈ।

Leave a Comment

Your email address will not be published. Required fields are marked *