Punjabi Lens

ਜਾਖੜ ਨੇ ਐਲਪੀਯੂ ਮਾਮਲੇ ’ਚ ਐਨ.ਆਈ.ਏ. ਜਾਂਚ ਦੀ ਕੀਤੀ ਮੰਗ

ਸੁਨੀਲ ਜਾਖੜ

ਸੁਨੀਲ ਜਾਖੜ ਨੇ ਐਲਪੀਯੂ ਮਾਮਲੇ ’ਚ ਐਨ.ਆਈ.ਏ. ਜਾਂਚ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਦਾ ਦਾਅਵਾ : ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਨੇ ਨਹੀਂ ਕੀਤਾ ਕੋਈ ਤਸ਼ੱਦਦ

ਚੰਡੀਗੜ੍ਹ/ਬਿਊਰੋ ਨਿਊਜ਼

ਭਾਰਤੀ ਜਨਤਾ ਪਾਰਟੀ ਦੇ ਆਗੂ ਸੁਨੀਲ ਜਾਖੜ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀਆਂ ਘਟਨਾਵਾਂ ਪਿੱਛੇ ਲੁਕੇ ਤੱਤਾਂ ਦੀ ਪਛਾਣ ਲਈ ਐਨ.ਆਈ.ਏ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਬਾਹਰੀ ਹਥਿਆਰਬੰਦ ਲੋਕਾਂ ਦੀ ਸ਼ਮੂਲੀਅਤ ਤੋਂ ਬਾਅਦ ਅਚਾਨਕ ਸਥਿਤੀ ਕਿਵੇਂ ਭੜਕ ਗਈ।

ਜਾਖੜ ਨੇ ਕਿਹਾ ਹੈ ਕਿ ਇਹ ਇਕ ਗੰਭੀਰ ਗੱਲ ਹੈ ਅਤੇ ਇਸ ਪਿਛਲੀਆਂ ਬਾਹਰੀ ਜਾਂ ਅੰਦਰੂਨੀ ਤਾਕਤਾਂ ਦੀ ਪਛਾਣ ਲਈ ਜ਼ਰੂਰੀ ਹੈ ਕਿ ਇਸ ਮਾਮਲੇ ਦੀ ਜਾਂਚ ਐਨ.ਆਈ.ਏ. ਤੋਂ ਕਰਵਾਈ ਜਾਵੇ।

ਜਾਖੜ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਜਦੋਂ ਕੋਈ ਪਾਰਟੀ ਛੱਡ ਜਾਂਦਾ ਹੈ ਤਾਂ ਉਸ ਖਿਲਾਫ ਬਦਲੇਖੋਰੀ ਵਾਲੀ ਕਾਰਵਾਈ ਸ਼ੁਰੂ ਹੋ ਜਾਂਦੀ ਹੈ।

ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਹੈ ਕਿ ਐਲਪੀਯੂ ਵਿਚ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਨੇ ਕੋਈ ਤਸ਼ੱਦਦ ਨਹੀ ਕੀਤਾ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਵਿਦਿਆਰਥੀਆਂ ਨੂੰ ਆਪਣੇ ਧੀਆਂ ਪੁੱਤਰਾਂ ਵਾਂਗ ਹੀ ਸਮਝਿਆ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਪੁਲਿਸ ਨੇ ਪ੍ਰੋਫੈਸ਼ਨਲ ਤਰੀਕੇ ਨਾਲ ਸਥਿਤੀ ਨੂੰ ਸੰਭਾਲਿਆ ਅਤੇ ਪੂਰੇ ਮਾਮਲੇ ਦੀ ਜਾਂਚ ਐਸ.ਆਈ.ਟੀ. ਵਲੋਂ ਕੀਤੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top