
ਗੁਰਦਾਸਪੁਰ/ਬਿਊਰੋ ਨਿਉੂਜ਼
ਅੰਮ੍ਰਿਤਸਰ -ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਪੈਂਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅੱਜ ਮੰਗਲਵਾਰ ਨੂੰ ਤੜਕਸਾਰ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।
ਇਸ ਭਿਆਨਕ ਹਾਦਸੇ ਵਿੱਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲ ਰਹੀ ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਲਾਸ਼ਾਂ ਗੱਡੀ ਦੇ ਅੰਦਰ ਹੀ ਬੁਰੀ ਤਰ੍ਹਾਂ ਫਸ ਗਈਆਂ।
ਦੱਸਿਆ ਗਿਆ ਕਿ ਜਦੋਂ ਇਹ ਕਾਰ ਨੌਸ਼ਹਿਰਾ ਮੱਝਾ ਸਿੰਘ ਕੋਲ ਪਹੁੰਚੀ ਤਾਂ ਹਾਈਵੇਅ ’ਤੇ ਕਿਸੇ ਭਾਰੀ ਅਣਪਛਾਤੇ ਵਾਹਨ ਨਾਲ ਇਸ ਦੀ ਜ਼ੋਰਦਾਰ ਟੱਕਰ ਹੋ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਪੁਲਿਸ ਵੱਲੋਂ ਹਾਦਸੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।




