Punjabi Lens

ਪਠਾਨਕੋਟ ਤੋਂ ‘ਨਸ਼ਾ ਮੁਕਤ ਯਾਤਰਾ’ ਦਾ ਆਗਾਜ਼

ਭਾਜਪਾ ਨਾਸ਼ਜ ਮੁਕਤਿ\

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਹੋਇਆ ਆਗਾਜ਼

30 ਸਤੰਬਰ ਨੂੰ ਇਸ ਯਾਤਰਾ ਦੀ ਜਲੰਧਰ ’ਚ ਹੋਵੇਗੀ ਸਮਾਪਤੀ


ਪਠਾਨਕੋਟ/ਬਿਊਰੋ ਨਿਊਜ਼


ਪੰਜਾਬ ਭਾਜਪਾ ਵਲੋਂ ਨਸ਼ਿਆਂ ਖਿਲਾਫ ਵਿੱਢੀ ਜਾ ਰਹੀ ਲੋਕ ਲਹਿਰ ਦਾ ਆਗਾਜ਼ ਅੱਜ ਪਠਾਨਕੋਟ ਤੋਂ ਸ਼ੁਰੂ ਹੋ ਗਿਆ ਹੈ।

ਭਾਜਪਾ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਸ਼ੁੱਕਰਵਾਰ ਨੂੰ ਪਠਾਨਕੋਟ ਤੋਂ ‘ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਰਵਾਨਾ ਕੀਤਾ।

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਇੰਚਾਰਜ ਰਾਜੇਸ਼ ਕੁਮਾਰ ਬਾਘਾ ਨੇ ਦੱਸਿਆ ਕਿ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਤਹਿਤ ਕੁੱਲ ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਨ੍ਹਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ।

ਉਨ੍ਹਾਂ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਈਆਂ ਇਨ੍ਹਾਂ ਯਾਤਰਾਵਾਂ ਦੀ 30 ਸਤੰਬਰ ਨੂੰ ਸਮਾਪਤੀ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚਣਗੇ ਅਤੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਯਾਤਰਾਵਾਂ ਦਾ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ’ਤੇ ਬਟਾਲਾ ਦੇ ਨੇੜੇ ਕੁਝ ਵਿਅਕਤੀਆਂ ਨੇ ਅੰਡੇ ਅਤੇ ਪੱਧਰ ਸੁੱਟੇ।

ਇਸਦੇ ਚੱਲਦਿਆਂ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਇਲਜ਼ਾਮ ਲਗਾਏ ਹਨ।

Leave a Comment

Your email address will not be published. Required fields are marked *

Scroll to Top