punjabilens.com

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਕੇਸਰੀ ਸਮੂਹ ’ਤੇ ਭਗਵੰਤ ਮਾਨ ਸਰਕਾਰ ਦਾ ਐਕਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੋਟਲ ਦਾ ਲਾਇਸੈਂਸ ਰੱਦ ਅਤੇ ਬਿਜਲੀ ਵੀ ਕੱਟੀ


ਜਲੰਧਰ/ਬਿਊਰੋ ਨਿਊਜ਼  
ਜਲੰਧਰ ਬੇਸਿਡ ਮੀਡੀਆ ਹਾਊਸ, ਪੰਜਾਬ ਕੇਸਰੀ ਸਮੂਹ ’ਤੇ ਸਟੇਟ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਲੇਬਰ ਡਿਪਾਰਟਮੈਂਟ ਨੇ ਕਾਰਵਾਈ ਕੀਤੀ ਹੈ।

ਸਰਕਾਰੀ ਟੀਮਾਂ ਪੰਜਾਬ ਕੇਸਰੀ ਗਰੁੱਪ ਦੇ ਵੱਖ-ਵੱਖ ਕੰਮਾਂ ਦੀ ਜਾਂਚ ਲਈ ਪਹੁੰਚੀਆਂ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਲੰਧਰ ਬੱਸ ਅੱਡੇ ਦੇ ਨੇੜੇ ਬਣੇ ਇਸ ਸਮੂਹ ਦੇ ਹੋਟਲ ਦੀ ਬਿਜਲੀ ਸਪਲਾਈ ਕੱਟ ਦਿੱਤੀ ਹੈ ਅਤੇ ਇਸ ਤੋਂ ਇਲਾਵਾ ਸ਼ਰਾਬ ਪਿਲਾਉਣ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਹੈ।

ਪੰਜਾਬ ਕੇਸਰੀ ਸਮੂਹ ਦਾ ਦਾਅਵਾ ਹੈ ਕਿ ਉਸ ਨੂੰ ਟਾਰਗਿਟ ਬਣਾ ਕੇ ਪਿਛਲੇ ਦਿਨਾਂ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ।

ਇਸੇ ਦੌਰਾਨ ਪੰਜਾਬ ਵਿਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਨੇ ਮੀਡੀਆ ਹਾਊਸ ਦੇ ਇਲਜ਼ਾਮਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਇਹ ਕਾਰਵਾਈ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਗਈ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਾਅਵਾ ਹੈ ਕਿ ਇਹ ਸਿਰਫ ਗੈਰਕਾਨੂੰਨੀ ਗਤੀਵਿਧੀਆਂ ਰੋਕਣ ਲਈ ਐਕਸ਼ਨ ਲਿਆ ਗਿਆ ਹੈ।  

Leave a Comment

Your email address will not be published. Required fields are marked *