Punjabi Lens

ਪੰਜਾਬ ਡੀਜੀਪੀ ਨੇ ਐਲਪੀਯੂ ਪਹੁੰਚ ਕੇ ਲਿਆ ਜਾਇਜ਼ਾ

ਗੌਰਵ ਯਾਦਵ ਡੀ ਜੀ ਪੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਲਪੀਯੂ ਪਹੁੰਚ ਕੇ ਸਥਿਤੀ ਦਾ ਲਿਆ ਜਾਇਜ਼ਾ

ਕਿਹਾ : ਕਾਨੂੰਨ ਹੱਥ ’ਚ ਲੈਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ

ਫਗਵਾੜਾ/ਬਿਊਰੋ ਨਿਊਜ਼

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ( ਐਲਪੀਯੂ ) ਵਿਚ ਪਿਛਲੇ ਦਿਨਾਂ ਤੋਂ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ।

ਇਸ ਤਣਾਅ ਵਾਲੇ ਮਾਹੌਲ ਅਤੇ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਐਲਪੀਯੂ ਪਹੁੰਚੇ।

ਡੀਜੀਪੀ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲੋਂ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮਾਮਲੇ ਦੀ ਜਾਂਚ ਬਾਰੇ ਵੀ ਜਾਣਕਾਰੀ ਦਿੱਤੀ ਹੈ।

ਡੀਜੀਪੀ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਕਾਨੂੰਨ ਆਪਣੇ ਹੱਥ ਵਿਚ ਲੈਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਖਤ ਸ਼ਬਦਾਂ ਵਿਚ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਾਂਚ ਦੌਰਾਨ ਜੇਕਰ ਕਿਸੇ ਦੀ ਵੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।

ਡੀਜੀਪੀ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।  

Leave a Comment

Your email address will not be published. Required fields are marked *

Scroll to Top