Punjabi Lens

ਪੰਜਾਬ ਵਿਚ ਕੋਲੇ ਦੀ ਘਾਟ ਨਾਲ ਬਿਜਲੀ ਸੰਕਟ

ਪੰਜਾਬ ਕੋਲ ਕਾਲ

ਦਿਨ-ਰਾਤ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ/ਨਿਊਜ਼ 

ਪੰਜਾਬ ਵਿਚ ਕੋਲੇ ਦੀ ਘਾਟ ਦੇ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ।

ਬਿਜਲੀ ਜਨਰੇਸ਼ਨ ਸਿੱਧੇ-ਸਿੱਧੇ ਥਰਮਲ ਪਲਾਂਟਾਂ ’ਤੇ ਨਿਰਭਰ ਹੈ ਅਤੇ ਕੋਈ ਵੀ ਥਰਮਲ ਪਲਾਂਟ ਪੂਰੀ ਸਮਰੱਥਾ ਦੇ ਹਿਸਾਬ ਨਾਲ ਬਿਜਲੀ ਉਤਪਾਦਨ ਨਹੀਂ ਕਰ ਰਿਹਾ ਹੈ।

ਨਤੀਜਾ ਇਹ ਹੈ ਕਿ ਸੂਬੇ ਵਿਚ ਬਿਜਲੀ ਸੰਕਟ ਬਣਿਆ ਹੋਇਆ ਹੈ।

ਨਿੱਜੀ ਥਰਮਲ ਪਲਾਂਟ ਤਲਵੰਡੀ ਸਾਬੋ ਦੇ ਤਿੰਨ ਵਿਚੋਂ ਇਕ ਯੂਨਿਟ ਬੰਦ ਹੈ।

ਲੰਘੀ ਵੀਰਵਾਰ ਰਾਤ ਨੂੰ ਰਾਜਪੁਰਾ ਥਰਮਲ ਪਲਾਂਟ ਦਾ ਵੀ ਇਕ ਯੂਨਿਟ ਬੰਦ ਹੋ ਗਿਆ ਸੀ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਬਿਜਲੀ ਉਤਪਾਦਨ ਘੱਟ ਹੋਣ ਦੇ ਕਾਰਨ ਕੇਂਦਰੀ ਪੂਲ ਤੋਂ ਜ਼ਿਆਦਾ ਬਿਜਲੀ ਖਰੀਦ ਰਿਹਾ ਹੈ, ਪਰ ਡਿਮਾਂਡ ਜ਼ਿਆਦਾ ਹੋਣ ਦੇ ਕਾਰਨ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਨਾਲ ਜੂਝਣਾ ਪੈ ਰਿਹਾ ਹੈ।

ਪੰਜਾਬ ਦੇ ਬਿਜਲੀ ਮੰਤਰੀ ਨੇ ਚਾਰ ਦਿਨ ਪਹਿਲਾਂ ਕਿਹਾ ਸੀ ਕਿ ਪੰਜਾਬ ਦੇ ਥਰਮਲ ਪਲਾਂਟਾਂ ਕੋਲ ਕੋਲਾ ਨਹੀਂ ਬਚਿਆ ਹੈ।

ਜੇਕਰ ਉਨ੍ਹਾਂ ਨੂੰ ਕੋਲੇ ਦੀ ਸਪਲਾਈ ਨਹੀਂ ਮਿਲਦੀ ਤਾਂ ਪੰਜਾਬ ਵਿਚ ਬਿਜਲੀ ਦਾ ਸੰਕਟ ਪੈਦਾ ਹੋ ਸਕਦਾ ਹੈ।

Leave a Comment

Your email address will not be published. Required fields are marked *

Scroll to Top