ਪੰਜਾਬ ਵਿੱਚ DA ਮਾਮਲੇ ’ਤੇ ਹਾਈਕੋਰਟ ਦੇ ਵੱਡੇ ਹੁਕਮ
ਮਾਣਹਾਨੀ ਦੇ ਕੇਸਾਂ ਵਾਲੇ ਬੈਂਚ ਅੱਗੇ ਪੇਸ਼ ਹੋਵੇਗਾ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਹਿੰਗਾਈ ਭੱਤੇ (DA) ਨਾਲ ਸਬੰਧਤ ਮਾਮਲੇ ਵਿੱਚ ਨਿਰਦੇਸ਼ ਦਿੱਤੇ ਹਨ ਕਿ ਅਦਾਲਤੀ ਹੁਕਮਾਂ ਦੀ ਕਥਿਤ ਉਲੰਘਣਾ ਨਾਲ ਜੁੜੇ ਮਾਮਲੇ ਨੂੰ ਰੋਸਟਰ ਅਨੁਸਾਰ ਮਾਣਹਾਨੀ ਦੇ ਕੇਸਾਂ ਦੀ ਸੁਣਵਾਈ ਕਰਨ ਵਾਲੇ ਬੈਂਚ ਅੱਗੇ ਪੇਸ਼ ਕੀਤਾ ਜਾਵੇ।
ਇਸ ਵਿੱਚ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਮਾਣਹਾਨੀ ਦੀ ਕਾਰਵਾਈ ਦਾ ਮਾਮਲਾ ਵੀ ਸ਼ਾਮਲ ਹੈ।
ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਮੁੱਖ ਸਕੱਤਰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਵਿੱਚ ਖਾਮੀਆਂ ਦੂਰ ਕਰਨ ਸਬੰਧੀ ਕੋਈ ਗਲਤ ਬਿਆਨ ਜਾਣਬੁੱਝ ਕੇ ਨਹੀਂ ਦਿੱਤਾ ਗਿਆ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਿਹਾ ਕਿ ਅਦਾਲਤ ਦੀ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਬੈਂਚ ਨੇ ਨਿਰਦੇਸ਼ ਦਿੱਤਾ ਕਿ ਮਾਮਲਾ ਰੋਸਟਰ ਅਨੁਸਾਰ ਸਬੰਧਤ ਅਦਾਲਤ ਅੱਗੇ ਪੇਸ਼ ਕੀਤਾ ਜਾਵੇ।







