Punjabi Lens

ਪੰਜਾਬ CMO ਦੇ ਭ੍ਰਿਸ਼ਟਾਚਾਰ ਦੀ ਜਾਂਚ ਕਰੇਗੀ ਸੀਬੀਆਈ

Bhagwant Mann
ਪੰਜਾਬ ਦੇ ਮੁੱਖ ਮੰਤਰੀ ਦਫਤਰ ਦੇ ਭ੍ਰਿਸ਼ਟਾਚਾਰ  ਦੀ ਜਾਂਚ ਕਰੇਗੀ ਸੀਬੀਆਈ

ਹਰਪਾਲ ਚੀਮਾ ਨੇ ਕਿਹਾ : ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਬਾਅਦ ਸੀਬੀਆਈ ਦੀ ਵੀ ਐਂਟਰੀ ਹੋ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਨਾਲ ਜੁੜੇ ਸਰਕਾਰੀ ਟੈਂਡਰ, ਟਰਾਂਸਫਰ-ਪੋਸਟਿੰਗ ਸਣੇ ਕਈ ਮਾਮਲਿਆਂ ’ਚ ਕਥਿਤ ਭਿ੍ਰਸ਼ਟਾਚਾਰ ਦੇ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਅੱਜ ਸੋਮਵਾਰ ਨੂੰ ਕੇਂਦਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਹੈ।
ਅਦਾਲਤ ਨੇ ਸੀਬੀਆਈ ਨੂੰ ਇਸ ਮਾਮਲੇ ’ਚ ਕੇਸ ਦਰਜ ਕਰਕੇ ਦੋ ਮਹੀਨਿਆਂ ਦੇ ਅੰਦਰ-ਅੰਦਰ ਜਾਂਚ ਰਿਪੋਰਟ ਸੌਂਪਣ ਨੂੰ ਕਿਹਾ ਹੈ।
ਇਸ ਮਾਮਲੇ ਦੇ ਨਿਰਦੇਸ਼ ਵਿਚ ਹਾਈਕੋਰਟ ਨੇ ਕਿਹਾ ਹੈ ਕਿ ਪਟੀਸ਼ਨ ਦੇ ਅਧਾਰ ’ਤੇ ਭਿ੍ਰਸ਼ਟਾਚਾਰ ਦੇ ਇਸ ਮਾਮਲੇ ’ਚ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣਾ ਜ਼ਰੂਰੀ ਹੈ।
ਇਹ ਵੀ ਦੱਸਣਯੋਗ ਹੈ ਕਿ ਅਦਾਲਤ, ਪੰਜਾਬ ਪੁਲਿਸ ਵਲੋਂ ਹੁਣ ਤੱਕ ਦੀ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੈ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਦੇ ਖਿਲਾਫ ਪੰਜਾਬ ਸਰਕਾਰ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ। 
ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨ੍ਹਾਂ ਇਲਜ਼ਾਮਾਂ ਅਤੇ ਵਿੱਤੀ ਬੇਨਿਯਮੀਆਂ ਦੇ ਪੱਧਰ ਬਾਰੇ ਸਪੱਸ਼ਟੀਕਰਨ ਦੇਣ। 

Leave a Comment

Your email address will not be published. Required fields are marked *

Scroll to Top