
ਫਾਈਵ-ਡੇਅ ਵਰਕਿੰਗ ਦੀ ਮੰਗ ’ਤੇ ਅੜੇ ਬੈਂਕਾਂ ਦੇ ਕਰਮਚਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸਟੇਟ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਯੂਨੀਅਨ ਬੈਂਕ ਸਣੇ ਭਾਰਤ ਭਰ ਦੀਆਂ ਸਰਕਾਰੀ ਅਤੇ ਕੁਝ ਨਿੱਜੀ ਬੈਂਕਾਂ ਦੇ ਕਰਮਚਾਰੀ ਅੱਜ ਸ਼ੁੱਕਰਵਾਰ ਨੂੰ ਹੜਤਾਲ ’ਤੇ ਰਹੇ।
ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਨੇ 2 ਸਾਲ ਤੋਂ ਅਟਕੀ ਫਾਈਵ-ਡੇਅ ਵਰਕਿੰਗ ਦੀ ਮੰਗ ਨੂੰ ਲੈ ਕੇ ਅੱਜ ਸ਼ੁੱਕਰਵਾਰ ਨੂੰ ਇਕ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਸੀ।
ਭਲਕੇ 12 ਸਤੰਬਰ ਨੂੰ ਮਹੀਨੇ ਦਾ ਦੂਜਾ ਸ਼ਨੀਵਾਰ ਅਤੇ 13 ਸਤੰਬਰ ਨੂੰ ਐਤਵਾਰ ਹੋਣ ਕਾਰਨ ਬੈਂਕਾਂ ਤਿੰਨ ਦਿਨ ਬੰਦ ਰਹਿਣਗੀਆਂ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਬੈਂਕ ਮੈਨੇਜਮੈਂਟ ਨੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ 26 ਅਕਤੂਬਰ ਤੋਂ ਦੇਸ਼ ਭਰ ਦੇ ਬੈਂਕਾਂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਇਸੇ ਦੌਰਾਨ ਬੈਂਕਾਂ ਨੇ ਆਪਣੇ ਗ੍ਰਾਹਕਾਂ ਨੂੰ ਕਹਿ ਦਿੱਤਾ ਸੀ ਕਿ ਹੜਤਾਲ ਕਾਰਨ ਬ੍ਰਾਂਚ ਪੱਧਰ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਹਾਲਾਂਕਿ ਇਸ ਦੌਰਾਨ ਯੂਪੀਆਈ, ਮੋਬਾਇਲ ਬੈਂਕਿੰਗ ਅਤੇ ਏਟੀਐਮ ਜਿਹੀਆਂ ਡਿਜ਼ੀਟਲ ਸੇਵਾਵਾਂ ਚਾਲੂ ਰਹੀਆਂ।
ਸੰਬੰਧਿਤ ਪੋਸਟਾਂ:
Powered by YARPP.





