punjabilens.com

ਮਾਝੇ ਵਿੱਚ ਅਕਾਲੀ ਦਲ ਨੂੰ ਝਟਕਾ, ਰਾਜਮਹਿੰਦਰ ਸਿੰਘ ਮਜੀਠਾ ‘ਆਪ’ ਵਿੱਚ ਸ਼ਾਮਲ

ਭਗਵੰਤ ਸਿੰਘ ਮਾਨ, ਰਾਜਮਹਿੰਦਰ ਸਿੰਘ ਮਜੀਠਾ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਇਸਦੇ ਚੱਲਦਿਆਂ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜ ਮਹਿੰਦਰ ਸਿੰਘ ਮਜੀਠਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਰਾਜ ਮਹਿੰਦਰ ਸਿੰਘ ਮਜੀਠਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਆਰ.ਟੀ.ਆਈ. ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਅਗਲੇ ਸਾਲ ਯਾਨੀ 2027 ਦੇ ਸ਼ੁਰੂਆਤੀ ਮਹੀਨਿਆਂ ’ਚ ਵਿਧਾਨ ਸਭਾ ਲਈ ਵੋਟਾਂ ਪੈਣਗੀਆਂ ਹਨ। ਇਸ ਨੂੰ ਦੇਖਦਿਆਂ ਸਿਆਸੀ ਆਗੂ ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ।

Leave a Comment

Your email address will not be published. Required fields are marked *