punjabilens.com

Young student points to India map in a classroom, fostering education.

ਮੁਹਾਲੀ ’ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕ, ਵਿਦਿਆਰਥੀਆਂ ਨੂੰ ਭੇਜਿਆ ਗਿਆ ਘਰੀਂ

Young student points to India map in a classroom, fostering education.

ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਦੇ ਕਈ ਸਕੂਲਾਂ ਨੂੰ ਅੱਜ ਬੁੱਧਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰੀਂ ਭੇਜ ਦਿੱਤਾ ਗਿਆ। ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਸਕੂਲਾਂ ਨੂੰ ਧਮਕੀ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਕੂਲਾਂ ਨੂੰ ਬੰਦ ਕਰਵਾ ਕੇ ਤਲਾਸ਼ੀ ਅਭਿਆਨ ਚਲਾਇਆ ਗਿਆ।

ਮੀਡੀਆ ਰਿਪੋਰਟਾਂ ਮੁਤਾਬਕ ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ ਉਨ੍ਹਾਂ ਵਿੱਚ ਯਾਦਵਿੰਦਰਾ ਪਬਲਿਕ ਸਕੂਲ, ਮਾਨਵ ਮੰਗਲ ਪਬਲਿਕ ਸਕੂਲ ਅਤੇ ਰਿਆਨ ਇੰਟਰਨੈਸ਼ਨਲ ਸਕੂਲ ਸਮੇਤ ਕਈ ਵੱਡੇ ਸਕੂਲ ਸ਼ਾਮਲ ਹਨ। ਇਸੇ ਤਰ੍ਹਾਂ ਡੇਰਾਬਸੀ ਅਤੇ ਖਰੜ ਦੇ ਸਕੂਲਾਂ ਵਿਚ ਵੀ ਅਜਿਹੀ ਹੀ ਧਮਕੀ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਆਦਾਤਰ ਸਕੂਲ ਖੁੱਲ੍ਹਣ ਤੋਂ ਪਹਿਲਾਂ ਹੀ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸੁਨੇਹੇ ਭੇਜ ਦਿੱਤੇ ਗਏ ਸਨ, ਜਿਸ ਕਰਕੇ ਬੱਚੇ ਸਕੂਲਾਂ ਵਿੱਚ ਨਹੀਂ ਆਏ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਾਂਚ ਜਾਰੀ ਹੈ।

Leave a Comment

Your email address will not be published. Required fields are marked *