punjabilens.com

ਰਾਘਵ ਚੱਢਾ ਦਾ ਨਾਂ ਵੋਟਰ ਸੂਚੀ ਚੋਂ ਕੱਟਿਆ

ਰਾਘਵ ਚੱਢਾ, ਮੈਂਬਰ ਰਾਜ ਸਬਾ
 
ਰਾਘਵ ਚੱਢਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤੋਂ ਬਾਅਦ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਬਾਹਰ ਹੋ ਗਏ ਹਨ।

ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਦੌਰਾਨ ਰਾਘਵ ਚੱਢਾ ਦੀ ਪੰਜਾਬ ਵਿਚਲੇ ਆਪਣੇ ਰਿਹਾਇਸ਼ੀ ਟਿਕਾਣੇ ਤੋਂ ਸ਼ਿਫਟ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਰਾਘਵ ਚੱਢਾ ਦੀ ਵੋਟ ਪੰਜਾਬ ਵਿਚੋਂ ਕੱਟ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਿਛਲੇ ਸਮੇਂ ਦੌਰਾਨ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ।

ਇਸੇ ਦੌਰਾਨ ਰਾਘਵ ਚੱਢਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਰਾਘਵ ਨੇ ਆਪਣੀ ਵੋਟ ਕੱਟੇ ਜਾਣ ਨੂੰ ‘ਸਿਆਸੀ ਬਦਲਾਖੋਰੀ’ ਕਰਾਰ ਦਿੰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਗੁੱਸਾ ਕੱਢਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਰਾਘਵ ਚੱਢਾ ਨੇ ਦਿੱਲੀ ਤੋਂ ਆਪਣੀ ਵੋਟ ਕਟਾਉਣ ਤੋਂ ਬਾਅਦ ਨਵੀਂ ਵੋਟ ਪੰਜਾਬ ਵਿਚ ਬਣਾ ਲਈ ਸੀ।

ਲੋਕ ਸਭਾ ਚੋਣਾਂ 2024 ਸਮੇਂ ਰਾਘਵ ਚੱਢਾ ਨੇ ਮੁਹਾਲੀ ਦੇ ਪਿੰਡ ਲਖਨੌਰ ਦੇ ਪੋਲਿੰਗ ਸਟੇਸ਼ਨ ’ਤੇ ਆਪਣੀ ਵੋਟ ਪਾਈ ਸੀ। ਹੁਣ ਦੇਖਣਾ ਹੋਵੇਗਾ ਕਿ, ਕੀ ਰਾਘਵ ਚੱਢਾ ਦੇਸ਼ ਦਾ ਵੋਟਰ ਹੈ ਜਾਂ ਨਹੀਂ।

Leave a Comment

Your email address will not be published. Required fields are marked *