punjabilens.com

ਸਫ਼ਾਈ ਕਰਮੀਆਂ ਦੀ ਹੜਤਾਲ, ਦੁਆਬੇ ‘ਚ ਅਸਰ

ਪੰਜਾਬ ਬੰਦ, ਸਫ਼ਾਈ ਕਰਮਚਾਰੀ

ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਫੋਰਸ ਕੀਤੀ ਗਈ ਤੈਨਾਤ

ਜਲੰਧਰ/ਬਿਊਰੋ ਨਿਊਜ਼  
ਸਫਾਈ ਕਰਮਚਾਰੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ  ਸੱਦੇ ਨੂੰ ਜਲੰਧਰ ਸਣੇ ਦੋਆਬਾ ਖੇਤਰ ’ਚ ਭਰਵਾਂ ਹੁੰਗਾਰਾ ਮਿਲਿਆ ਹੈ।

ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਉਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

ਇਸੇ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਅਤੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਸੀ।

ਉਧਰ ਦੂਜੇ ਪਾਸੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ‘ਆਮ ਆਦਮੀ ਕਲੀਨਿਕਾਂ’ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਵਲੋਂ ਵੀ ਅੱਜ ਸੋਮਵਾਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਹੜਤਾਲ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਨੂੰ ਲਗਾਤਾਰ ਮੰਗ ਪੱਤਰ  ਦੇ ਕੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ, ਪਰ ਸਰਕਾਰ ਨੇ ਉਨ੍ਹਾਂ ਦੇ ਕਿਸੇ ਵੀ ਮੰਗ ਪੱਤਰ ’ਤੇ ਕੋਈ ਅਮਲ ਨਹੀਂ ਕੀਤਾ ਹੈ।

ਪੰਜਾਬ ’ਚ 3 ਤੋਂ 5 ਅਗਸਤ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੂਬਾ ਸਰਕਾਰ ਉਤੇ ਟਰਾਂਸਪੋਰਟ ਵਿਭਾਗ ਅਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ ਲਗਾਉਂਦਿਆਂ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ।

ਰੋਡਵੇਜ਼ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ 3, 4 ਅਤੇ 5 ਅਗਸਤ ਨੂੰ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਕੀਤੀ ਜਾਵੇਗੀ।

ਇਸਦੇ ਨਾਲ ਹੀ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।

ਰੋਡਵੇਜ਼ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਭੁੱਖ ਹੜਤਾਲ ਕਰਨ ਦੀ ਗੱਲ ਵੀ ਕਹੀ ਹੈ।

ਪੰਜਾਬ ਰੋਡਵੇਜ਼ ਦੇ ਪਠਾਨਕੋਟ ਡਿੱਪੂ ਵਿਚ ਅੱਜ ਯੂਨੀਅਨ ਦੇ ਆਗੂਆਂ ਅਤੇ ਕੱਚੇ ਕਾਮਿਆਂ ਵਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਟਰਾਂਸਪੋਰਟ ਵਿਭਾਗ ਵਿਚ ਫੈਲੇ ਭਿ੍ਰਸ਼ਟਾਚਾਰ ਖਿਲਾਫ ਵੀ ਆਵਾਜ਼ ਚੁੱਕੀ।  
 

Leave a Comment

Your email address will not be published. Required fields are marked *