
ਚੰਡੀਗੜ੍ਹ ਪਹੁੰਚੇ ਐਨ.ਸੀ.ਬੀ. ਅਧਿਕਾਰੀਆਂ ਦਾ ਖੁਲਾਸਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਪੰਜਾਬ ਸਣੇ ਪੂਰੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦੀ ਰਣਨੀਤੀ ਤਿਆਰ ਕੀਤੀ ਹੈ।
ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2029 ਤੱਕ ਪੂਰੇ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਮਿਥਿਆ ਹੈ।
ਇਸਦਾ ਖੁਲਾਸਾ ਅੱਜ ਬੁੱਧਵਾਰ ਨੂੰ ਚੰਡੀਗੜ੍ਹ ’ਚ ਹੋਈ ਪ੍ਰੈਸ ਕਾਨਫਰੰਸ ਵਿਚ ‘ਨਾਰਕੋਟਿਕਸ ਕੰਟਰੋਲ ਬਿਊਰੋ’ (ਐਨਸੀਬੀ) ਦੇ ਅਧਿਕਾਰੀਆਂ ਨੇ ਕੀਤਾ।
ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 3,987 ਕਿਲੋਗਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਸਦੀ ਕੀਮਤ ਕਰੋੜਾਂ ਰੁਪਏ ਵਿਚ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਨਸ਼ੀਲੀਆਂ ਦਵਾਈਆਂ ਦਾ ਸੰਕਟ ਸਾਡੇ ਸਮਾਜ ਅਤੇ ਦੇਸ਼ ਦੀ ਸੁਰੱਖਿਆ ਲਈ ਬੇਹੱਦ ਗੰਭੀਰ ਚੁਣੌਤੀ ਬਣ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਦੇਸ਼ ਦੀ ਸੁਰੱਖਿਆ ਦੇ ਨਾਲ-ਨਾਲ ਇਹ ਸਮੱਸਿਆ ਸਮਾਜ ਦੇ ਤਾਣੇ-ਬਾਣੇ ਨੂੰ ਵੀ ਅੰਦਰ ਤੋਂ ਖੋਖਲਾ ਕਰ ਰਹੀ ਹੈ।
ਇਸ ਤੋਂ ਇਲਾਵਾ ਇਸਦਾ ਸਭ ਤੋਂ ਦਰਦਨਾਕ ਅਸਰ ਮਨੁੱਖੀ ਜ਼ਿੰਦਗੀ ’ਤੇ ਪੈ ਰਿਹਾ ਹੈ।
ਜ਼ਿਕਰਯੋਗ ਹੈ ਕਿ ਆਉਂਦੀ 18 ਸਤੰਬਰ ਨੂੰ ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਹੋਣ ਜਾ ਰਹੀ ਹੈ।
ਇਸ ਯਾਤਰਾ ਦੇ ਸਮਾਪਤੀ ਸਮਾਗਮ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।
ਸੰਬੰਧਿਤ ਪੋਸਟਾਂ:
ਗੁਲਜ਼ਾਰ ਮਾਮਲੇ ’ਚ ਹਾਈਕੋਰਟ ਨੇ ਮੰਗੀ ਰਿਪੋਰਟ
ਪੁਲਿਸ ਥਾਣਿਆਂ ਅੰਦਰ ਗੂੰਜਣਗੀਆਂ ਰੂਹਾਨੀ ਧੁਨਾਂ
ਆ.ਆ.ਪ . ਵਿਧਾਇਕਾ ਨੇ ਡਰਾਈਵਰ ਦੇ ਮਾਰਿਆ ਥੱਪੜ
Powered by YARPP.



