Punjabi Lens

ਸੀਐਮ ਮਾਨ ਖਿਲਾਫ ਲਗਾਏ ਸਿਐਮ ਸੈਣੀ ਨੇ ਇਲਜ਼ਾਮ

ਨਾਇਬ ਸਿੰਘ ਸੈਣੀ

ਨਾਇਬ ਸਿੰਘ ਸੈਣੀ ਨੇ ਕਿਹਾ : ਗੁਰੂ ਸਾਹਿਬਾਨ ਅਤੇ ਪੰਜਾਬ ਦੀ ਸੰਗਤ ਤੋਂ ਤੁਰੰਤ ਮਾਫੀ ਮੰਗਣ ਭਗਵੰਤ ਮਾਨ


ਚੰਡੀਗੜ੍ਹ/ਬਿਊਰੋ ਨਿਊਜ਼


ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਦੀ ਦਸਤਾਰ ਨੂੰ ‘ਨਕਲੀ’ ਦੱਸਣ ’ਤੇ ਤਿੱਖਾ ਪਲਟਵਾਰ ਕੀਤਾ ਹੈ।

ਨਾਇਬ ਸਿੰਘ ਸੈਣੀ ਨੇ ਭਗਵੰਤ ਮਾਨ ਦੀ ਟਿੱਪਣੀ ਨੂੰ ਅਤਿ ਮੰਦਭਾਗਾ ਦੱਸਿਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸੈਣੀ ਨੇ ਕਿਹਾ ਕਿ ਸਾਡੇ ਲਈ ਦਸਤਾਰ ਗੁਰੂ ਸਾਹਿਬਾਨ ਦੇ ਸਤਿਕਾਰ, ਸ਼ਰਧਾ, ਵਿਸ਼ਵਾਸ ਅਤੇ ਆਦਰ ਦਾ ਪ੍ਰਤੀਕ ਹੈ।

ਦਸਤਾਰ ਸਾਡੇ ਗੁਰੂਆਂ ਵਲੋਂ ਬਖਸ਼ੀ ਹੋਈ ਇਕ ਪਵਿੱਤਰ ਪਰੰਪਰਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਗੁਰੂ ਸਾਹਿਬਾਨ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ ਅਤੇ ਮਾਰਗ ’ਤੇ ਚੱਲ ਕੇ ਹੀ ਆਪਣੀ ਸਰਕਾਰ ਚਲਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਇਸ ਦਸਤਾਰ ਨੂੰ ‘ਨਕਲੀ’ ਆਖ ਰਹੇ ਹਨ, ਤਾਂ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਜਾ ਕੇ ਮੁਆਫੀ ਮੰਗਣੀ ਚਾਹੀਦੀ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੀਐਮ ਮਾਨ ਨੇ ਅਜਿਹੀ ਹਲਕੀ ਸ਼ਬਦਾਵਲੀ ਦੀ ਵਰਤੋਂ ਕਰਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

Leave a Comment

Your email address will not be published. Required fields are marked *

Scroll to Top