Punjabi Lens

ਸੀਜੇਪੀ ਨੇ ਅੰਦੋਲਨ ਦੀ ਤਰੀਕ ਕੀਤੀ 2 ਅਕਟੂਬਰ

ਅਭਿਜੀਤ ਦੀਪਕੇ

‘ਕਾਕਰੋਚ ਜਨਤਾ ਪਾਰਟੀ’ ਨੇ ਗਿਆਨੇਸ਼ ਕੁਮਾਰ ਦੇ ਖਿਲਾਫ ਅੰਦੋਲਨ ਦੀ ਤਰੀਕ ਅੱਗੇ ਵਧਾਈ

ਸੀਜੇਪੀ ਹੁਣ 2 ਅਕਤੁਬਰ ਨੂੰ ਕਰੇਗੀ ਪ੍ਰਦਰਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼

‘ਕਾਕਰੋਚ ਜਨਤਾ ਪਾਰਟੀ’

(ਸੀਜੇਪੀ) ਨੇ ਅੱਜ ਸ਼ੁੱਕਰਵਾਰ ਨੂੰ ਫਿਰ ਕਿਹਾ ਹੈ ਕਿ ਜੇਕਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਸਤੀਫਾ ਨਹੀਂ ਦਿੰਦੇ ਤਾਂ 2 ਅਕਤੂਬਰ ਨੂੰ ਦਿੱਲੀ ਤੋਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਸੀਜੇਪੀ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਕਿਹਾ ਕਿ ਇਸ ਅੰਦੋਲਨ ਨੂੰ ਸ਼ਹਿਰ-ਸ਼ਹਿਰ ਵਿਚ ਲੈ ਕੇ ਜਾਵਾਂਗੇ।

ਸੀਜੇਪੀ ਨੇ ਪਹਿਲਾਂ ਲੰਘੇ ਕੱਲ੍ਹ ਵੀਰਵਾਰ ਨੂੰ ਗਿਆਨੇਸ਼ ਕੁਮਾਰ ਨੂੰ ਅਸਤੀਫੇ ਲਈ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ।

ਉਨ੍ਹਾਂ ਨੇ ਇਲਜ਼ਾਮ ਲਗਾਇਆ ਸੀ ਕਿ ਐਸ.ਆਈ.ਆਰ. ਦੇ ਜਰੀਏ ਵੱਡੀ ਪੱਧਰ ’ਤੇ ਵੋਟਾਂ ਡਿਲੀਟ ਹੋਈਆਂ ਹਨ।

ਇਸੇ ਦੌਰਾਨ ਮਹਾਰਾਸ਼ਟਰ ਦੀ ਵੋਟਰ ਲਿਸਟ ਨੂੰ ਲੈ ਕੇ ਐਸਆਈਆਰ ਦੇ ਖਿਲਾਫ ਬੰਬੇ ਹਾਈਕੋਰਟ ਵਿਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

ਇਨ੍ਹਾਂ ਪਟੀਸ਼ਨਾਂ ਵਿਚ ਐਸਆਈਆਰ ਦੇ ਤਰੀਕਿਆਂ ’ਤੇ ਸਵਾਲ ਚੁੱਕੇ ਗਏ ਹਨ।

ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਵੀ ਗਿਆਨੇਸ਼ ਕੁਮਾਰ ਦੇ ਅਸਤੀਫੇ ਨੂੰ ਲੈ ਕੇ ਹੰਗਾਮਾ ਹੋਇਆ ਹੈ।

ਕਾਂਗਰਸ ਪਾਰਟੀ ਦੇ ਵਿਧਾਇਕ ਪੋਸਟਰ ਲੈ ਕੇ ਵਿਧਾਨ ਸਭਾ ਵਿਚ ਪਹੁੰਚੇ ਅਤੇ ਇਨ੍ਹਾਂ ਪੋਸਟਰਾਂ ’ਤੇ ਲਿਖਿਆ ਗਿਆ ਸੀ ਕਿ ਗਿਆਨੇਸ਼ ਕੁਮਾਰ ਆਪਣੇ ਤੋਂ ਅਸਤੀਫਾ ਦੇਣ।

ਇਸ ਸਭ ਦੇ ਚੱਲਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਘਿਰਦੇ ਜਾ ਰਹੇ ਹਨ।

Leave a Comment

Your email address will not be published. Required fields are marked *

Scroll to Top