
ਭਾਜਪਾ ਤੇ ਬਸਪਾ ਵਰਕਰਾਂ ’ਚ ਝੜਪ – ਵਿਜੇ ਸਾਂਪਲਾ ਤੇ ਸ਼ੀਤਲ ਅੰਗੁਰਾਲ ਹੋਏ ਜ਼ਖਮੀ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਨੇੜਲੇ ਪਿੰਡ ਬਾੜੀਆਂ ਕਲਾਂ ਵਿੱਚ ਲੰਘੇ ਦਿਨ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦੀ ਘਟਨਾ ਵਾਪਰੀ ਸੀ।
ਇਸ ਘਟਨਾ ਦਾ ਜਾਇਜ਼ਾ ਲੈਣ ਲਈ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਭਾਜਪਾ ਦੇ ਕਈ ਆਗੂ ਪਿੰਡ ਬਾੜੀਆਂ ਕਲਾਂ ਪਹੁੰਚੇ।
ਇਸ ਦੌਰਾਨ ਜਦੋਂ ਭਾਜਪਾ ਆਗੂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਤਾਂ ਉੱਥੇ ਮੌਜੂਦ ਕੁਝ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
ਇਸ ਮੌਕੇ ਵਿਜੇ ਸਾਂਪਲਾ ਵੱਲੋਂ ਮਾਈਕ ’ਤੇ ਆ ਕੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ ਗਈ।
ਇਸ ਦੌਰਾਨ ਵੇਖਦੇ ਹੀ ਵੇਖਦੇ ਭਾਜਪਾ ਅਤੇ ਬਹੁਜਨ ਸਮਾਜ ਪਾਰਟੀ ਨਾਲ ਸਬੰਧਤ ਆਗੂਆਂ ਤੇ ਵਰਕਰਾਂ ਵਿਚਾਲੇ ਝੜਪ ਹੋ ਗਈ।
ਝੜਪ ਦੌਰਾਨ ਭਾਜਪਾ ਆਗੂ ਵਿਜੇ ਸਾਂਪਲਾ ਅਤੇ ਸ਼ੀਤਲ ਅੰਗੁਰਾਲ ਦੇ ਸੱਟਾਂ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਸਦੇ ਚੱਲਦਿਆਂ ਪੂਰੇ ਇਲਾਕੇ ਵਿਚ ਤਣਾਅ ਵਾਲਾ ਮਾਹੌਲ ਬਣ ਗਿਆ ਸੀ।
ਸੰਬੰਧਿਤ ਪੋਸਟਾਂ:
ਸੀਐਮ ਮਾਨ ਖਿਲਾਫ ਲਗਾਏ ਸਿਐਮ ਸੈਣੀ ਨੇ ਇਲਜ਼ਾਮ
ਕਾਂਗਰਸ ਦਾ ਆਮ ਆਦਮੀ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ
ਆ.ਆ.ਪ . ਵਿਧਾਇਕਾ ਨੇ ਡਰਾਈਵਰ ਦੇ ਮਾਰਿਆ ਥੱਪੜ
Powered by YARPP.



