Punjabi Lens

ਆਤਿਸ਼ੀ ਮਾਰਨਿਲਾ, ਸਾਬਕਾ ਮੁੱਖ ਮੰਤਰੀ, ਦਿੱਲੀ
ਆਤਿਸ਼ੀ ਮਾਰਨਿਲਾ, ਸਾਬਕਾ ਮੁੱਖ ਮੰਤਰੀ, ਦਿੱਲੀ

ਮਨਜਿੰਦਰ ਸਿਰਸਾ ਨੇ ਵੀ ਪੰਜਾਬ ਪੁਲਿਸ ਦੀ ਕਾਰਵਾਈ ’ਤੇ ਚੁੱਕੇ ਸਵਾਲ


ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨੋਟਿਸ ਭੇਜਿਆ ਗਿਆ ਹੈ।

ਵਿਜੇਂਦਰ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਸਦਨ ਦੀ ਕਾਰਵਾਈ ਅਤੇ ਫੋਰੈਂਸਿਕ ਜਾਂਚ ਨਾਲ ਜੁੜੇ ਅਹਿਮ ਖੁਲਾਸੇ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਲੰਘੀ 6 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਵਲੋਂ ਵਰਤੇ ਗਏ ਸ਼ਬਦਾਂ ਬਾਰੇ ਅਜੇ ਤੱਕ ਕੋਈ ਸਪੱਸ਼ਟੀਕਰਨ ਪ੍ਰਾਪਤ ਨਹੀਂ ਹੋਇਆ ਹੈ।

ਇਸ ਮਾਮਲੇ ਵਿਚ ਵਿਸ਼ੇਸ਼ ਅਧਿਕਾਰ ਕਮੇਟੀ ਨੇ ਆਤਿਸ਼ੀ ਨੂੰ ਨੋਟਿਸ ਭੇਜ ਕੇ 19 ਜਨਵਰੀ ਤੱਕ ਜਵਾਬ ਮੰਗਿਆ ਹੈ।

ਇਸਦੇ ਚੱਲਦਿਆਂ ਆਤਿਸ਼ੀ ’ਤੇ ਲੱਗੇ ਸਿੱਖ ਗੁਰੂਆਂ ਦੇ ਅਪਮਾਨ ਸਬੰਧੀ ਇਲਜ਼ਾਮਾਂ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ।

ਜਲੰਧਰ ਦੀ ਅਦਾਲਤ ਵਿਚੋਂ ਆਏ ਵੀਡੀਓ ਹਟਾਉਣ ਦੇ ਫੈਸਲੇ ਤੋਂ ਬਾਅਦ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕੇ ਹਨ। ਸਿਰਸਾ ਨੇ ਕਿਹਾ ਕਿ ਆਤਿਸ਼ੀ ਨੂੰ ਬਚਾਉਣ ਲਈ ਕੇਸ ਦਿੱਲੀ ਬਨਾਮ ਪੰਜਾਬ ਸਰਕਾਰ ਹੋ ਗਿਆ ਹੈ।

 

Leave a Comment

Your email address will not be published. Required fields are marked *

Scroll to Top