punjabilens.com

ਗੁਰੂ ਤੇਗ ਬਹਾਦਰ ਜੀ

ਕਰਤੱਵਯਾ ਪੱਥ ’ਤੇ ਦਿਖਾਇਆ ‘ਹਿੰਦ ਦੀ ਚਾਦਰ’ ਦਾ ਲਾਸਾਨੀ ਇਤਿਹਾਸ

ਗੁਰੂ ਤੇਗ ਬਹਾਦਰ ਜੀ
ਗੁਰੂ ਤੇਗ ਬਹਾਦਰ ਜੀ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਰਤੱਵਯਾ ਪੱਥ ’ਤੇ ਪੰਜਾਬ ਦੀ ਝਾਕੀ ਖਿੱਚ ਦਾ ਕੇਂਦਰ ਰਹੀ, ਜੋ ਕਿ ਮਨੁੱਖਤਾ ਦੇ ਰਹਿਬਰ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਸੀ। ਝਾਕੀ ਰਾਹੀਂ ਗੁਰੂ ਸਾਹਿਬ ਦੀ ਧਾਰਮਿਕ ਆਜ਼ਾਦੀ, ਨਿਆਂ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਲਾਸਾਨੀ ਕੁਰਬਾਨੀ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਪੇਸ਼ ਕੀਤਾ ਗਿਆ।

ਝਾਕੀ ਦੇ ਮੂਹਰਲੇ ਹਿੱਸੇ ਵਿੱਚ ਘੁੰਮਦਾ ਹੋਇਆ ‘ਇੱਕ ਓਅੰਕਾਰ’ ਦਾ ਚਿੰਨ੍ਹ ਸੱਚ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇ ਰਿਹਾ ਸੀ। ਝਾਕੀ ਦੇ ਪਿਛਲੇ ਹਿੱਸੇ ਵਿੱਚ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਦਾ ਮਾਡਲ ਬਣਾਇਆ ਗਿਆ ਸੀ, ਜਿਸਦੇ ਸਾਹਮਣੇ ਰਾਗੀ ਸਿੰਘਾਂ ਵੱਲੋਂ ਕੀਤੇ ਜਾ ਰਹੇ ਸ਼ਬਦ ਕੀਰਤਨ ਨੇ ਪੂਰੇ ਮਾਹੌਲ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਦਿੱਤਾ।

ਜ਼ਿਕਰਯੋਗ ਕਿ ਗਣਤੰਤਰ ਦਿਵਸ ਪਰੇਡ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ, ਜਿਸ ਕਰਕੇ ਸੂਬਾ ਤੇ ਕੇਂਦਰ ਸਰਕਾਰ ਦਰਮਿਆਨ ਤਲਖੀ ਵੀ ਵੇਖਣ ਨੂੰ ਮਿਲੀ ਸੀ।  
 

Leave a Comment

Your email address will not be published. Required fields are marked *