
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਸਵੀਕਾਰ ਕੀਤਾ ਹੈ ਕਿ ਦੇਸ਼ ਨੇ ਅਤੀਤ ਵਿਚ ਖਾਸ ਕਰਕੇ ਅਫਗਾਨ ਜੰਗਾਂ ਦੌਰਾਨ ਸੰਯੁਕਤ ਰਾਜ ਅਮਰੀਕਾ ਦੇ ਨਾਲ ਖੜ੍ਹੇ ਹੋ ਕੇ ਗੰਭੀਰ ਗਲਤੀਆਂ ਕੀਤੀਆਂ ਹਨ।
ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਬੋਲਦਿਆਂ ਆਸਿਫ ਨੇ ਕਿਹਾ ਹੈ ਕਿ ਅਮਰੀਕਾ ਨੇ ਪਾਕਿਸਤਾਨ ਨੂੰ ਆਪਣੀਆਂ ਰਣਨੀਤਕ ਲੋੜਾਂ ਲਈ ਵਰਤਿਆ ਅਤੇ ਆਪਣੇ ਟੀਚੇ ਹਾਸਲ ਕਰਨ ਤੋਂ ਬਾਅਦ ਉਸ ਨੂੰ ਬੇਸਹਾਰਾ ਛੱਡ ਦਿੱਤਾ।
ਪਾਕਿਸਤਾਨ ਦੇ ਰੱਖਿਆ ਮੰਤਰੀ ਆਸਿਫ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ‘ਟਾਇਲਟ ਪੇਪਰ ਦੇ ਟੁਕੜੇ ਨਾਲੋਂ ਵੀ ਮਾੜਾ’ ਸਲੂਕ ਕੀਤਾ ਗਿਆ। ਉਨ੍ਹਾਂ ਨੇ ਦੋ ਅਫਗਾਨ ਜੰਗਾਂ ਵਿਚ ਪਾਕਿਸਤਾਨ ਦੀ ਸ਼ਮੂਲੀਅਤ ਨੂੰ ਇਕ ਗਲਤੀ ਦੱਸਿਆ।
ਆਸਿਫ ਨੇ ਇਲਜ਼ਾਮ ਲਗਾਇਆ ਕਿ ਅਮਰੀਕਾ ਨੇ ਪਾਕਿਸਤਾਨ ਨੂੰ ਆਪਣੀਆਂ ਰਣਨੀਤਕ ਲੋੜਾਂ ਲਈ ਵਰਤਿਆ ਅਤੇ ਆਪਣੇ ਟੀਚੇ ਹਾਸਲ ਕਰਨ ਤੋਂ ਬਾਅਦ ਉਸ ਨੂੰ ਬੇਸਹਾਰਾ ਛੱਡ ਦਿੱਤਾ।



