punjabilens.com

A lab technician operates a clinical analyzer in a modern laboratory setting.ਨਵੀਂ ਦਿੱਲੀ/ਬਿਊਰੋ ਨਿਊਜ਼
ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਵਧਦੇ ਪ੍ਰਭਾਵ ਕਾਰਨ ਨੌਕਰੀਆਂ ’ਤੇ ਮੰਡਰਾਉਂਦੇ ਖਤਰੇ ਦੇ ਵਿਚਕਾਰ ਦੇਸ਼ ਦੀ ਪ੍ਰਸਿੱਧ ਟੈਕ ਕੰਪਨੀ ਇਨਫੋਸਿਸ ਦੇ ਸੀਈਓ ਸਾਲਿਲ ਪਾਰੇਖ ਨੇ ਇੱਕ ਵੱਡਾ ਬਿਆਨ ਦਿੱਤਾ ਹੈ।

ਮੌਜੂਦਾ ਸਮੇਂ ਵਿੱਚ ਜਿੱਥੇ ਕਈ ਕੰਪਨੀਆਂ ਆਪਣੇ ਕਰਮਚਾਰੀਆਂ ਵਿੱਚ ਕਟੌਤੀ ਕਰ ਰਹੀਆਂ ਹਨ ਅਤੇ ਛਾਂਟੀਆਂ ਦਾ ਸਿਲਸਿਲਾ ਜਾਰੀ ਹੈ, ਉੱਥੇ ਇਨਫੋਸਿਸ ਨੇ ਆਪਣੇ ਕਰਮਚਾਰੀਆਂ ਲਈ ਰਾਹਤ ਭਰੀ ਖ਼ਬਰ ਦਿੱਤੀ ਹੈ।

ਸੀਈਓ ਸਲਿਲ ਪਾਰੇਖ ਨੇ ਕਿਹਾ ਕਿ ਕੰਪਨੀ ਕਿਸੇ ਵੀ ਤਰ੍ਹਾਂ ਦੀ ਛਾਂਟੀ ਕਰਨ ਦੀ ਯੋਜਨਾ ਨਹੀਂ ਬਣਾ ਰਹੀ। ਉਨ੍ਹਾਂ ਨੇ ਮਨੀ ਕੰਟਰੋਲ ਨੂੰ ਦਿੱਤੇ ਇਕ ਇੰਟਰਵਿਊ ਵਿੱਚ ਦੱਸਿਆ ਕਿ ਇਨਫੋਸਿਸ ਨੇ ਪਿਛਲੇ ਇੱਕ ਸਾਲ ਦੌਰਾਨ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ।

ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਨੌਕਰੀ ਦੀ ਸਥਿਰਤਾ ਕੰਪਨੀ ਦੀ ਸਭ ਤੋਂ ਵੱਡੀ ਪਹਿਲ ਰਹੇਗੀ।