Punjabi Lens

ਨਰਿੰਦਰ ਮੋਦੀ

‘ਅਪਰੇਸ਼ਨ ਸਿੰਦੂਰ’ ਨੂੰ ਹੋਇਆ ਇਕ ਸਾਲ

ਨਵੀਂ ਦਿੱਲੀ/ਬਿਊਰੋ ਨਿਊਜ਼

ਅੱਜ 7 ਮਈ ਨੂੰ ‘ਅਪਰੇਸ਼ਨ ਸਿੰਦੂਰ’ ਨੂੰ ਇਕ ਸਾਲ ਹੋ ਗਿਆ ਹੈ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਅੱਤਵਾਦ ਨੂੰ ਹਰਾਉਣ ਅਤੇ ਇਸਦੇ ਸਹਾਇਕ ਈਕੋ-ਸਿਸਟਮ ਨੂੰ ਤਬਾਹ ਕਰਨ ਦੇ ਆਪਣੇ ਸੰਕਲਪ ’ਤੇ ਅਟੱਲ ਹੈ। ਪ੍ਰਧਾਨ ਮੰਤਰੀ ਮੋਦੀ, ਜਿਨ੍ਹਾਂ ਨੇ ਅਪਰੇਸ਼ਨ ਸਿੰਦੂਰ ਦੇ ਲੋਗੋ ਨੂੰ ਪ੍ਰਦਰਸ਼ਿਤ ਕਰਨ ਲਈ ‘ਐਕਸ’ ਉਤੇ ਤਸਵੀਰ ਬਦਲੀ ਹੈ।

ਉਨ੍ਹਾਂ ਕਿਹਾ ਕਿ ਇਕ ਸਾਲ ਪਹਿਲਾਂ ਸਾਡੇ ਹਥਿਆਰਬੰਦ ਬਲਾਂ ਨੇ ਅਪਰੇਸ਼ਨ ਸਿੰਦੂਰ ਦੌਰਾਨ ਬੇਮਿਸਾਲ ਹਿੰਮਤ, ਸ਼ੁੱਧਤਾ ਅਤੇ ਸੰਕਲਪ ਦਾ ਪ੍ਰਦਰਸ਼ਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲਾਂ ਨੇ ਪਹਿਲਗਾਮ ਵਿਚ ਬੇਗੁਨਾਹ ਭਾਰਤੀਆਂ ’ਤੇ ਹਮਲਾ ਕਰਨ ਦੀ ਹਿੰਮਤ ਕਰਨ ਵਾਲਿਆਂ ਨੂੰ ਮੰੂਹ ਤੋੜਵਾਂ ਜਵਾਬ ਦਿੱਤਾ ਅਤੇ ਪੂਰਾ ਦੇਸ਼ ਸਾਡੀਆਂ ਫੌਜਾਂ ਨੂੰ ਉਨ੍ਹਾਂ ਦੀ ਬਹਾਦਰੀ ਲਈ ਸਲਾਮ ਕਰਦਾ ਹੈ।

 

Leave a Comment

Your email address will not be published. Required fields are marked *

Scroll to Top