
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਚੇਤ ਹੋ ਗਈਆਂ ਹਨ।
ਈ-ਮੇਲ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਸਿੱਖਾਂ ਦਾ ਦੁਸ਼ਮਣ ਕਰਾਰ ਦਿੱਤਾ ਗਿਆ ਹੈ। ਨਾਲ ਹੀ ਲਿਖਿਆ ਗਿਆ ਹੈ ਕਿ ਦੁਪਹਿਰ 1 ਵੱਜ ਕੇ 11 ਮਿੰਟ ’ਤੇ ਮੁੱਖ ਮੰਤਰੀ ਦਫ਼ਤਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਾਂਗ ਉਡਾਇਆ ਜਾਵੇਗਾ ਅਤੇ ਰਾਤ 9 ਵੱਜ ਕੇ 11 ਮਿੰਟ ’ਤੇ ਪੰਜਾਬ ਅਤੇ ਦਿੱਲੀ ਵਿੱਚ ਭਾਜਪਾ ਦਫ਼ਤਰਾਂ ਵਿੱਚ ਧਮਾਕੇ ਕੀਤੇ ਜਾਣਗੇ।
ਈ-ਮੇਲ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਪੰਜਾਬ CM ਦਫ਼ਤਰ ਅਤੇ ਭਾਜਪਾ ਦਫ਼ਤਰਾਂ ਵਿੱਚ ਬੰਬ ਧਮਾਕੇ ਹੋਣਗੇ। ਇਸ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ “ਪੰਜਾਬ ਹੁਣ ਖਾਲਿਸਤਾਨ ਬਣੇਗਾ” ਅਤੇ “ਸਿੱਖਾਂ ਦੇ ਦੁਸ਼ਮਣ ਭਗਵੰਤ ਮਾਨ ਅਤੇ ਸੁਨੀਲ ਜਾਖੜ ਦੋਵਾਂ ਨੂੰ ਮਾਰਿਆ ਜਾਵੇਗਾ।”
ਅੱਗੇ ਲਿਖਿਆ ਗਿਆ ਹੈ ਕਿ ਦੁਪਹਿਰ 1:11 ਵਜੇ ਪੰਜਾਬ CM ਦਫ਼ਤਰ ਵਿੱਚ ਧਮਾਕਾ ਕੀਤਾ ਜਾਵੇਗਾ ਅਤੇ ਬੇਅੰਤ ਸਿੰਘ ਵਾਂਗ ਹਮਲਾ ਹੋਵੇਗਾ। ਇਸ ਤੋਂ ਇਲਾਵਾ, ਪੰਜਾਬ ਅਤੇ ਦਿੱਲੀ ਦੇ ਭਾਜਪਾ ਦਫ਼ਤਰਾਂ ਵਿੱਚ ਰਾਤ 9:11 ਵਜੇ ਬੰਬ ਧਮਾਕੇ ਕਰਨ ਦੀ ਗੱਲ ਵੀ ਲਿਖੀ ਗਈ ਹੈ।
ਈ-ਮੇਲ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਸੁਨੀਲ ਜਾਖੜ ਨੂੰ 6 ਜੂਨ ਤੱਕ ਮਾਰਨਾ ਹੈ। ਨਾਲ ਹੀ ਉਨ੍ਹਾਂ ਦੇ ਪਿਤਾ ਬਲਰਾਮ ਜਾਖੜ ਦੇ 1984 ਨਾਲ ਸੰਬੰਧਿਤ ਇਕ ਬਿਆਨ ਦਾ ਵੀ ਜ਼ਿਕਰ ਕੀਤਾ ਗਿਆ ਹੈ।

