
12 ਮਹੀਨਿਆਂ ਤੱਕ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਕਰਨ ਪਾਬੰਦੀ
ਮੈਲਬਰਨ/ਬਿਊਰੋ ਨਿਊਜ਼
ਆਸਟਰੇਲੀਆ ਸਰਕਾਰ ਨੇ ਦੇਸ਼ ਦੇ ਸਿੱਖਿਆ ਢਾਂਚੇ ਨੂੰ ਸਾਫ-ਸੁਥਰਾ ਬਣਾਉਣ ਅਤੇ ਵੀਜ਼ਾ ਪ੍ਰਣਾਲੀ ਦੀ ਦੁਰਵਰਤੋਂ ਨੂੰ ਰੋਕਣ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਨਿੱਜੀ ਕਿੱਤਾਮੁਖੀ ਸਿੱਖਿਆ ਅਤੇ ਸਿਖਲਾਈ ਕਾਲਜਾਂ ’ਤੇ ਵੱਡੀ ਕਾਰਵਾਈ ਕੀਤੀ ਹੈ।
ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਅਤੇ ਸਖ਼ਤ ਨਿਯਮਾਂ ਤਹਿਤ ਕਈ ਨਵੇਂ ਨਿੱਜੀ ਕਾਲਜਾਂ ਅਤੇ ਅੰਗਰੇਜ਼ੀ ਭਾਸ਼ਾ ਸੰਸਥਾਵਾਂ ਦੇ ਅਗਲੇ 12 ਮਹੀਨਿਆਂ ਤੱਕ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਕਰਨ ਅਤੇ ਨਵੇਂ ਕੋਰਸ ਸ਼ੁਰੂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਸਰਕਾਰ ਦਾ ਇਹ ਵੱਡਾ ਕਦਮ ਫ਼ਰਜ਼ੀ ਕਾਲਜਾਂ, ਵੀਜ਼ਾ ਨਿਯਮਾਂ ਦੀ ਉਲੰਘਣਾ ਅਤੇ ਘੱਟ ਮਿਆਰੀ ਸਿੱਖਿਆ ਸੰਸਥਾਵਾਂ ’ਤੇ ਸਖਤੀ ਲਈ ਚੁੱਕਿਆ ਗਿਆ ਹੈ।
ਸਰਕਾਰ ਦੇ ਇਸ ਅਹਿਮ ਫੈਸਲੇ ਤੋਂ ਬਾਅਦ ਹੁਣ ਆਸਟਰੇਲੀਅਨ ਸਕਿੱਲਜ਼ ਕੁਆਲਿਟੀ ਅਥਾਰਟੀ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਈ ਹੈ ਅਤੇ ਇਸ ਵੇਲੇ ਚੱਲ ਰਹੇ ਨਿੱਜੀ ਕਾਲਜਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।
ਇਸ ਵਿਸ਼ੇਸ਼ ਪੜਤਾਲ ਤਹਿਤ ਵਿਦਿਆਰਥੀਆਂ ਦੀ ਹਾਜ਼ਰੀ, ਅਸਲ ਦਾਖਲੇ, ਪੜ੍ਹਾਈ ਦੇ ਮਿਆਰ, ਸਿੱਖਿਆ ਏਜੰਟਾਂ ਦੇ ਕੰਮਕਾਜ ਅਤੇ ਕਾਲਜਾਂ ਦੇ ਵਿੱਤੀ ਰਿਕਾਰਡ ਦੀ ਸਖ਼ਤ ਆਡਿਟਿੰਗ ਕੀਤੀ ਜਾਵੇਗੀ।
ਸੰਬੰਧਿਤ ਪੋਸਟਾਂ:
ਕੋਈ ਸੰਬੰਧਿਤ ਪੋਸਟ ਨਹੀਂ।
