punjabilens.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਅਜ਼ਹਾ ਦੀਆਂ ਦਿੱਤੀਆਂ ਵਧਾਈਆਂ

ਨਰਿੰਦਰ ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 28 ਮਈ ਨੂੰ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ ’ਤੇ ਭਾਰਤ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ’ਤੇ ਪੋਸਟ ਕਰਕੇ ਕਿਹਾ ਕਿ ਸਭ ਨੂੰ ਈਦ-ਉਲ-ਅਜ਼ਹਾ ਦੀਆਂ ਸ਼ੁਭਕਾਮਨਾਵਾਂ। ਇਹ ਸ਼ੁਭ ਮੌਕਾ ਸਮਾਜ ਵਿਚ ਭਾਈਚਾਰੇ ਅਤੇ ਖੁਸ਼ੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ।

ਮੈਂ ਸਾਰਿਆਂ ਦੀ ਸਫਲਤਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਕ ਪੋਸਟ ਸਾਂਝੀ ਕਰਕੇ ਈਦ ਦੀਆਂ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਅਜ਼ਹਾ ਦੀਆਂ ਤਹਿ ਦਿਲੋਂ ਮੁਬਾਰਕਾਂ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਸੀ ਸਾਂਝ ਅਤੇ ਪਿਆਰ ਹਮੇਸ਼ਾ ਇਸੇ ਤਰ੍ਹਾਂ ਮਜ਼ਬੂਤ ਰਹੇ। ਦੱਸਣਯੋਗ ਹੈ ਕਿ ਅੱਜ ਦੇਸ਼ ਭਰ ਵਿਚ ਈਦ ਦਾ ਤਿਉਹਾਰ ਮਨਾਇਆ ਗਿਆ।

Leave a Comment

Your email address will not be published. Required fields are marked *