punjabilens.com

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੇ ਵਿਕਾਸ ਦੀ ਕੀਤੀ ਤਾਰੀਫ਼

 ਭਾਰਤ ਨੂੰ ਸਮਝਣਾ ਹੈ ਤਾਂ ਰੇਲ ਗੱਡੀ ’ਚ ਯਾਤਰਾ ਕਰੋ- PM 


ਨਵੀਂ ਦਿੱਲੀ/ਬਿਊਰੋ ਨਿਊਜ਼
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਭਾਰਤ ਦੀ ਤੇਜ਼ੀ ਨਾਲ ਵਧਦੀ ਅਰਥ ਵਿਵਸਥਾ ਦੀ ਤਾਰੀਫ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਇਸ ਦਹਾਕੇ ਵਿਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ ਵਿਵਸਥਾ ਬਣਨ ਵੱਲ ਵਧ ਰਿਹਾ ਹੈ ਅਤੇ ਇਹ ਪੂਰੇ ਇੰਡੋ-ਪੈਸੇਫਿਕ ਖੇਤਰ ਦੇ ਲਈ ਇਕ ਵੱਡਾ ਮੌਕਾ ਹੈ।

ਕੈਨਬਰਾ ਵਿਚ ਸੰਸਦ ਨੂੰ ਸੰਬੋਧਨ ਕਰਦਿਆਂ ਅਲਬਨੀਜ ਨੇ ਕਿਹਾ ਕਿ ਆਸਟਰੇਲੀਆ ਸਿਰਫ ਪ੍ਰਸ਼ਾਂਤ ਮਹਾਂਸਾਗਰ ਦਾ ਦੇਸ਼ ਨਹੀਂ, ਬਲਕਿ ਹਿੰਦ ਮਹਾਂਸਾਗਰ ਦਾ ਵੀ ਦੇਸ਼ ਹੈ।

ਇਸ ਲਈ ਭਾਰਤ ਦੇ ਨਾਲ ਰਿਸ਼ਤੇ ਆਸਟਰੇਲੀਆ ਲਈ ਬੇਹੱਦ ਅਹਿਮ ਹਨ।

ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੂੰ ਸਹੀ ਤਰੀਕੇ ਨਾਲ ਸਮਝਣਾ ਹੈ ਤਾਂ ਬੱਸ ਜਾਂ ਰੇਲ ਗੱਡੀ ਵਿਚ ਯਾਤਰਾ ਕਰਨੀ ਚਾਹੀਦੀ ਹੈ।

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਉਹ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਕਰਨ ਨੂੰ ਲੈ ਕੇ ਉਤਸ਼ਾਹਿਤ ਹਨ।

ਆਸਟਰੇਲੀਆ ਦੇ ਮੀਡੀਆ ਮੁਤਾਬਕ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿਚ ਆਸਟਰੇਲੀਆ ਦਾ ਦੌਰਾ ਕਰ ਸਕਦੇ ਹਨ।   

 
 

Leave a Comment

Your email address will not be published. Required fields are marked *