punjabilens.com

ਆਮਿਰ ਖਾਨ, 61 ਸਾਲ ਉਮਰ ਤੀਜਾ ਵਿਆਹ

ਆਮਿਰ ਖਾਨ, ਫਿਲਮ ਅਦਾਕਾਰ

ਆਮਿਰ ਨੇ ਕਿਹਾ : ਜ਼ਿੰਦਗੀ ਨੂੰ ਇਕ ਹੋਰ ਮੌਕਾ ਦੇ ਰਿਹਾ ਹਾਂ


ਨਵੀਂ ਦਿੱਲੀ/ਬਿਊਰੋ ਨਿਊਜ਼
ਬੌਲੀਵੁੱਡ ਦੇ ‘ਮਿਸਟਰ ਪਰਫੈਕਸ਼ਨਿਸਟ’ ਵਜੋਂ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਆਮਿਰ ਖਾਨ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚੱਲ ਰਹੀਆਂ ਤਮਾਮ ਅਫਵਾਹਾਂ ਅਤੇ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ ਹੈ।

ਆਮਿਰ ਖਾਨ ਨੇ ਪੁਸ਼ਟੀ ਕੀਤੀ ਹੈ ਕਿ ਉਹ ਆਉਂਦੀ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।

ਕਿਰਨ ਰਾਓ ਨਾਲ ਤਲਾਕ ਤੋਂ ਬਾਅਦ ਇਹ ਆਮਿਰ ਖਾਨ ਦਾ ਤੀਜਾ ਵਿਆਹ ਹੋਵੇਗਾ।, ਜਿਸ ਕਾਰਨ ਫਿਲਮੀ ਗਲਿਆਰਿਆਂ ਵਿਚ ਚਰਚਾਵਾਂ ਦਾ ਬਜ਼ਾਰ ਗਰਮ ਹੈ।

ਆਪਣੇ ਵਿਆਹ ਬਾਰੇ ਖੁਲਾਸਾ ਕਰਦਿਆਂ 61 ਸਾਲਾ ਅਦਾਕਾਰ ਆਮਿਰ ਖਾਨ ਨੇ ਕਿਹਾ ਕਿ ਜ਼ਿੰਦਗੀ ਵਿਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ, ਪਰ ਇਸਦਾ ਮਤਲਬ ਇਹ ਨਹੀਂ ਕਿ ਇਨਸਾਨ ਅੱਗੇ ਵਧਣਾ ਛੱਡ ਦੇਵੇ।

ਉਨ੍ਹਾਂ ਕਿਹਾ ਕਿ ਮੈਂ ਅਤੇ ਗੌਰੀ ਪਿਛਲੇ ਕੁਝ ਸਮੇਂ ਤੋਂ ਇਕ ਦੂਜੇ ਨੂੰ ਸਮਝ ਰਹੇ ਹਾਂ ਅਤੇ ਅਸੀਂ ਆਪਣੀ ਜ਼ਿੰਦਗੀ ਦੀ ਇਸ ਨਵੀਂ ਸ਼ੁਰੂਆਤ ਨੂੰ ਲੈ ਕੇ ਬੇਹੱਦ ਖੁਸ਼ ਹਾਂ।

ਆਮਿਰ ਨੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ ਨੂੰ ਪਿਆਰ ਅਤੇ ਖੁਸ਼ੀਆਂ ਦਾ ਇਕ ਹੋਰ ਮੌਕਾ ਦੇ ਰਿਹਾ ਹਾਂ।

Leave a Comment

Your email address will not be published. Required fields are marked *