punjabilens.com

ਮੋਦੀ ਕੈਬਨਿਟ ’ਚ ਹੋ ਸਕਦਾ ਹੈ ਵੱਡਾ ਫੇਰਬਦਲ

ਨਰਿੰਦਰ ਮੋਦੀ, ਪ੍ਰਧਾਨ ਮੰਤਰੀ

ਪੰਜਾਬ ਦੇ 2 ਮੰਤਰੀਆਂ ਦੀ ਛੁੱਟੀ ਯਕੀਨੀ ਤੇ ਪੰਜਾਬ ਤੋਂ ਹੀ ਨਵੇਂ ਮੰਤਰੀ ਬਣਾਉਣ ਦੀ ਚਰਚਾ


ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਦੇ ਮੰਤਰੀ ਮੰਡਲ ਵਿਚ ਕਿਸੇ ਸਮੇਂ ਵੀ ਫੇਰਬਦਲ ਹੋ ਸਕਦਾ ਹੈ।

ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਨਾਲ ਸਬੰਧਤ ਦੋ ਮੰਤਰੀਆਂ ਹਰਦੀਪ ਸਿੰਘ ਪੁਰੀ ਅਤੇ ਰਵਨੀਤ ਸਿੰਘ ਬਿੱਟੂ ਦੀ ਛੁੱਟੀ ਯਕੀਨੀ ਹੈ ਅਤੇ ਪੰਜਾਬ ਨਾਲ ਹੀ ਸਬੰਧਤ ਦੋ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਰਾਘਵ ਚੱਢਾ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ।

ਰਵਨੀਤ ਬਿੱਟੂ ਦਾ ਰਾਜ ਸਭਾ ਕਾਰਜਕਾਲ ਲੰਘੀ 21 ਜੂਨ ਨੂੰ ਸਮਾਪਤ ਹੋ ਚੁੱਕਾ ਹੈ ਅਤੇ ਉਨ੍ਹਾਂ ਦੀ ਥਾਂ ਨਵਾਂ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ। ਇਸੇ ਦੌਰਾਨ ਭਾਜਪਾ ਆਗੂ ਤਰੁਣ ਚੁੱਘ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ।

ਕੇਂਦਰੀ ਮੰਤਰੀ ਮੰਡਲ ਵਿਚ ਇਹ ਫੇਰਬਦਲ ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਟੀਮ ਦੇ ਐਲਾਨ ਦੇ ਨਾਲ-ਨਾਲ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣੇ ਸਾਥੀ 6 ਰਾਜ ਸਭਾ ਮੈਂਬਰਾਂ ਨੂੰ ਲੈ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

ਕੇਂਦਰੀ ਕੈਬਨਿਟ ’ਚ ਫੇਰਬਦਲ ਦੌਰਾਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਭਵਿੱਖ ’ਤੇ ਵੀ ਸੰਕਟ ਦੇ ਬੱਦਲ ਛਾ ਰਹੇ ਹਨ।

ਧਰਮੇਂਦਰ ਪ੍ਰਧਾਨ ਦੇ ਮੰਤਰਾਲੇ ਅਧੀਨ ਆਉਂਦੇ ਮਾਮਲਿਆਂ, ਖਾਸ ਕਰਕੇ ਨੀਟ ਪੇਪਰ ਲੀਕ ਅਤੇ ਸੀ.ਬੀ.ਐਸ.ਈ. ਡਿਜੀਟਲ ਮਾਰਕਿੰਗ ਸਿਸਟਮ ਵਿਚ ਬੇਨਿਯਮੀਆਂ ਕਾਰਨ ਕਈ ਵਿਵਾਦ ਖੜ੍ਹੇ ਹੋਏ ਹਨ।  

Leave a Comment

Your email address will not be published. Required fields are marked *