
ਮੁਨੀਸ਼ ਤਿਵਾੜੀ, ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਸਣੇ ਕਈ ਆਗੂ ਬਾਗੀ ਹੋਣ ਦੇ ਰੌਅ ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੰਗਠਨ ਵਿਚ ਹੋਏ ਫੇਰਬਦਲ ਨੂੰ ਲੈ ਕੇ ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਰਾਜ਼ ਹੋ ਗਏ ਹਨ।
ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕਾਂਗਰਸ ਹਾਈਕਮਾਨ ਵਲੋਂ ਗਠਿਤ ਕੀਤੀਆਂ ਗਈਆਂ ਚੋਣਾਵੀ ਕਮੇਟੀਆਂ ’ਚੋਂ ਮਨੀਸ਼ ਤਿਵਾੜੀ ਨੂੰ ਬਾਹਰ ਰੱਖਿਆ ਗਿਆ ਹੈ।
ਇਸਦੇ ਚੱਲਦਿਆਂ ਮਨੀਸ਼ ਤਿਵਾੜੀ ਦੀ ਨਰਾਜ਼ਗੀ ਵੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਆਪਣੀ ਨਰਾਜ਼ਗੀ ਦਾ ਪ੍ਰਗਟਾਵਾ ਵੀ ਕਰ ਦਿੱਤਾ ਹੈ।
ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 45 ਸਾਲ ਕਾਂਗਰਸ ਪਾਰਟੀ ਨੂੰ ਦਿੱਤੇ ਹਨ, ਪਰ ਅੱਜ ਕੁਝ ਵਿਅਕਤੀਆਂ ਦੀ ਅਸੁਰੱਖਿਆ ਦੀ ਭਾਵਨਾ ਦੇ ਕਾਰਣ ਅਜਿਹੇ ਫੈਸਲੇ ਹੋ ਰਹੇ ਹਨ।
ਤਿਵਾੜੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਾਂਗਰਸ ਦੇ ਗਲਿਆਰਿਆਂ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਇਸ ਸਭ ਦੇ ਚੱਲਦਿਆਂ ਚਰਚਾਵਾਂ ਚੱਲ ਪਈਆਂ ਹਨ ਕਿ ਮਨੀਸ਼ ਤਿਵਾੜੀ ਕਾਂਗਰਸ ਪਾਰਟੀ ਛੱਡ ਸਕਦੇ ਹਨ।
ਕਾਂਗਰਸ ਪਾਰਟੀ ਦੇ ਪੰਜਾਬ ਫਾਰਮੂਲੇ ਨੂੰ ਲੈ ਕੇ ਸਾਬਕਾ ਸੀਐਮ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਹੋਏ ਨਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਹਾਈਕਮਾਨ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤੇੇ ਗਏ ‘ਪੰਜਾਬ ਫਾਰਮੂਲੇ’ ਤੋਂ ਬਹੁਤੇ ਆਗੂ ਖੁਸ਼ ਨਹੀਂ ਜਾਪਦੇ ਹਨ।
ਹਾਈਕਮਾਨ ਨੇ ਲੰਘੇ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਅਹੁਦਾ ਬਰਕਰਾਰ ਰੱਖਿਆ ਹੈ।
ਜਦੋਂ ਕਿ ਚਾਰ ਨਵੀਆਂ ਕਮੇਟੀਆਂ ਦਾ ਗਠਨ ਕਰਕੇ ਸਭ ਨੂੰ ਖੁਸ਼ ਕਰਨ ਦਾ ਯਤਨ ਕੀਤਾ ਹੈ। ਰਾਜਾ ਵੜਿੰਗ ਨੇ ਪ੍ਰਧਾਨਗੀ ਦਾ ਅਹੁਦਾ ਬਰਕਰਾਰ ਰਹਿਣ ’ਤੇ, ਹਾੲਕੀਮਾਨ ਦਾ ਧੰਨਵਾਦ ਕੀਤਾ ਹੈ।
ਪੰਜਾਬ ਕਾਂਗਰਸ ਵਿਚ ਹਾਈਕਮਾਨ ਦੀ ਨਵੀਂ ਸੂਚੀ ਜਾਰੀ ਹੋਣ ਤੋਂ ਬਾਅਦ ਖਾਮੋਸ਼ੀ ਬਣੀ ਹੋਈ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ, ਪਰ ਉਹ ਪ੍ਰਧਾਨਗੀ ਦੇ ਦਾਅਵੇਦਾਰ ਸਨ। ਪ੍ਰਧਾਨਗੀ ਦੀ ਕਤਾਰ ਵਿਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਰਗਟ ਸਿੰਘ ਵੀ ਸ਼ਾਮਲ ਸਨ।
ਇਸਦੇ ਚੱਲਦਿਆਂ ਚੰਨੀ, ਰੰਧਾਵਾ ਅਤੇ ਪਰਗਟ ਸਿੰਘ ਨੇ ਹਾਈਕਮਾਨ ਦਾ ਧੰਨਵਾਦ ਕਰਨ ਲਈ ਕੋਈ ਪੋਸਟ ਸਾਂਝੀ ਨਹੀਂ ਕੀਤੀ ਹੈ।
ਸੰਬੰਧਿਤ ਪੋਸਟਾਂ:
ਕੋਈ ਸੰਬੰਧਿਤ ਪੋਸਟ ਨਹੀਂ।
