
ਪੰਜਾਬ ਵਿਚ ਵੀ ਆਉਂਦੇ ਐਤਵਾਰ ਨੂੰ ਭਾਰੀ ਮੀਂਹ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿਚ ਲੰਘੀ ਰਾਤ ਭਾਰੀ ਮੀਂਹ ਪਿਆ ਹੈ।
ਕਿਨੌਰ ਦੇ ਚੋਲਿੰਗ ਵਿਚ ਮੀਂਹ ਤੋਂ ਬਾਅਦ ਮਲਬਾ ਨੈਸ਼ਨਲ ਹਾਈਵੇਅ ’ਤੇ ਡਿੱਗ ਗਿਆ, ਜਿਸ ਕਾਰਨ ਦੋ ਗੱਡੀਆਂ ਮਲਬੇ ਹੇਠਾਂ ਦਬ ਗਈਆਂ।
ਇਸ ਭਾਰੀ ਮੀਂਹ ਕਰਕੇ ਹਿਮਾਚਲ ਸੂਬੇ ਵਿਚ 49 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਉਧਰ ਦੂਜੇ ਪਾਸੇ ਯੂਪੀ ਵਿਚ ਅੱਜ ਸ਼ੁੱਕਰਵਾਰ ਸਵੇਰੇ ਲਖਨਊ, ਬਾਰਾਂਬੰਕੀ, ਓਨਾਵ ਅਤੇ ਜਾਲੌਨ ਵਿਚ ਜ਼ੋਰਦਾਰ ਮੀਂਹ ਪਿਆ ਅਤੇ ਘਰਾਂ ਵਿਚ ਪਾਣੀ ਦਾਖਲ ਹੋ ਗਿਆ।
ਇਸਦੇ ਚੱਲਦਿਆਂ ਪੰਜਾਬ ਵਿਚ ਵੀ ਆਉਂਦੇ ਐਤਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਐਤਵਾਰ ਤੋਂ ਬੁੱਧਵਾਰ ਤੱਕ ਮਾਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ।
ਅਗਲੇ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 24 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਇਸ ਦੌਰਾਨ ਆਈ.ਐਮ.ਡੀ. ਨੇ ਇਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ, ਪਰ ਹੁਣ ਲਗਾਤਾਰ ਮੀਂਹ ਦੀ ਬਜਾਏ ਰੁਕ-ਰੁਕ ਕੇ ਮੀਂਹ ਪਵੇਗਾ।
ਸੰਬੰਧਿਤ ਪੋਸਟਾਂ:
ਕੋਈ ਸੰਬੰਧਿਤ ਪੋਸਟ ਨਹੀਂ।
