punjabilens.com

ਕੇਵਲ ਢਿੱਲੋਂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ

ਕੇਵਲ ਢਿੱਲੋਂ ਤੇ ਨਰਿੰਦਰ ਮੋਦੀ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ।

ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੂਬੇ ਦੇ ਸਰਵਪੱਖੀ ਵਿਕਾਸ, ਆਰਥਿਕ ਮੁੱਦਿਆਂ ਅਤੇ ਕਿਸਾਨੀ ਹਿੱਤਾਂ ਸਣੇ ਕਈ ਮਹੱਤਵਪੂਰਨ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੇਵਲ ਸਿੰਘ ਢਿੱਲੋਂ ਵਲੋਂ ਰੱਖੇ ਗਏ ਸਾਰੇ ਨੁਕਤਿਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ।

ਇਸੇ ਦੌਰਾਨ ਪ੍ਰਧਾਨ ਮੰਤਰੀ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਅਤੇ ਸੂਬੇ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Leave a Comment

Your email address will not be published. Required fields are marked *