punjabilens.com

ਵਰਜੀਨੀਆ ਦੇ ਗੁਰਦੁਆਰੇ ’ਚ ਲੱਗੀ ਅੱਗ

ਗੁਰਦੁਆਰਾ ਸਾਹਿਬ ਨੂੰ ਅੱਗ

ਆਸਟਰੇਲੀਆ ਦੇ ਵਰਜੀਨੀਆ ’ਚ ਗੁਰਦੁਆਰਾ ਸਾਹਿਬ ’ਚ ਲੱਗੀ ਭਿਆਨਕ ਅੱਗ


ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਵਫਦ ਭੇਜਣ ਦਾ ਦਿੱਤਾ ਨਿਰਦੇਸ਼
ਅੰਮਿ੍ਰਤਸਰ/ਬਿਊਰੋ ਨਿਊਜ਼  
ਦੱਖਣੀ ਆਸਟਰੇਲੀਆ ਦੇ ਵਰਜੀਨੀਆ ਵਿਚ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਅੱਗ ਨਾਲ ਗੁਰਦੁਆਰਾ ਸਾਹਿਬ ਦਾ ਬਹੁਤ ਨੁਕਸਾਨ ਹੋ ਗਿਆ ਹੈ ਅਤੇ ਇਸ ਨਾਲ ਪੂਰੇ ਵਿਸ਼ਵ ਦੀ ਸਿੱਖ ਸੰਗਤ ’ਚ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਵੀ ਦੱਸਿਆ ਗਿਆ ਹੈ ਕਿ ਅੱਗ ਦੀਆਂ ਲਪਟਾਂ ਕਾਰਨ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਇਕ ਵੱਡਾ ਹਿੱਸਾ ਕੁਝ ਹੀ ਸਮੇਂ ਵਿਚ ਡਿੱਗ ਗਿਆ।

ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੇ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਨਾਲ ਹੋਏ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ।

ਉਨ੍ਹਾਂ ਨੇ ਦੇਸ਼ ਅਤੇ ਵਿਦੇਸ਼ਾਂ ਵਿਚ ਰਹਿਣ ਵਾਲੀ ਸਿੱਖ ਸੰਗਤ ਨੂੰ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਨਮੁਇੰਦਿਆਂ ਦੇ ਇਕ ਵਫਦ ਨੂੰ ਵੀ ਉਥੇ ਭੇਜਿਆ ਜਾਵੇਗਾ, ਜੋ ਇਸ ਘਟਨਾ ਦਾ ਜਾਇਜ਼ਾ ਲਵੇਗਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਕਿਤੇ ਇਸ ਘਟਨਾ ਵਿਚ ਕੋਈ ਸ਼ਰਾਰਤ ਤਾਂ ਨਹੀਂ।    

Leave a Comment

Your email address will not be published. Required fields are marked *