
ਐਲਪੀਯੂ ’ਚ ਅਗਜ਼ਨੀ ਅਤੇ ਭੰਨਤੋੜ ਦੀਆਂ ਘਟਨਾਵਾਂ ਤੋਂ ਬਾਅਦ 10 ਦਿਨਾਂ ਲਈ ਯੂਨੀਵਰਸਿਟੀ ਬੰਦ
ਮਹਿਲਾ ਕਮਿਸ਼ਨ ਨੇ ਡੀਸੀ ਅਤੇ ਐਸਐਸਪੀ ਤੋਂ ਮੰਗੀ ਰਿਪੋਰਟ
ਫਗਵਾੜਾ/ਬਿਊਰੋ ਨਿਊਜ਼
ਫਗਵਾੜਾ ’ਚ (ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ) ਐਲਪੀਯੂ ਵਿਚ ਹੋਏ ਬਵਾਲ ਤੋਂ ਬਾਅਦ ਅਗਲੇ ਹੁਕਮਾਂ ਤੱਕ ਇੱਥੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ।
ਸੁਰੱਖਿਆ ਦੇ ਮੱਦੇਨਜ਼ਰ ਐੈਲਪੀਯੂ ਨੂੰ ਵੀ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਇਸੇ ਦੌਰਾਨ ਯੂੁਨੀਵਰਸਿਟੀ ਦਾ ਕਹਿਣਾ ਹੈ ਕਿ ਜੋ ਵਿਦਿਆਰਥੀ ਆਪਣੇ ਘਰਾਂ ਨੂੰ ਜਾਣਾ ਚਾਹੁੰਦੇ ਹਨ, ਉਹ ਜਾ ਸਕਦੇ ਹਨ।
ਯੂਨੀਵਰਸਿਟੀ ਵਿਚ ਮਿੱਡ-ਟਰਮ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਇਸਦੇ ਚੱਲਦਿਆ ‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਕਿਹਾ ਹੈ ਕਿ ਬਾਹਰਲੇ ਵਿਅਕਤੀਆਂ ਨੇ ਯੂਨੀਵਰਸਿਟੀ ’ਚ ਦਾਖਲ ਹੋ ਕੇ ਹੰਗਾਮਾ ਕੀਤਾ ਅਤੇ ਪੰਜਾਬ ਪੁਲਿਸ ਨੂੰ ਇਸਦੀ ਜਾਂਚ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਐਲਪੀਯੂ ਵਿਚ ਵਿਦਿਆਰਥਣ ਨਾਲ ਜਬਰ ਜਨਾਹ ਦਾ ਮੈਸੇਜ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਹੰਗਾਮਾ ਹੋ ਗਿਆ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਯੂਨੀਵਰਸਿਟੀ ਵਿਚ ਭੰਨਤੋੜ ਵੀ ਹੋਈ।
ਅਜਿਹੇ ਮਾਹੌਲ ਵਿਚ ਪੁਲਿਸ ਨੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰ ਦਿੱਤਾ ਅਤੇ ਵਿਦਿਆਰਥੀਆਂ ਨੇ ਵੀ ਪੁਲਿਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਅਤੇ ਪਥਰਾਅ ਕਰਨ ਦੀਆਂ ਖਬਰਾਂ ਵੀ ਸਾਹਮਣੇ ਆਈਆਂ।
ਇਸੇ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਕੋਲੋਂ ਐਫਆਈਆਰ ਦੀ ਕਾਪੀ ਅਤੇ ਵਿਸ਼ੇਸ਼ ਜਾਂਚ ਟੀਮ ਕੋਲੋਂ ਵੀ ਹੁਣ ਤੱਕ ਦੀ ਜਾਂਚ ਰਿਪੋਰਟ ਮੰਗ ਲਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਐਲਪੀਯੂ ਦੇ ਮਾਲਕ ਹਨ।
ਅਸ਼ੋਕ ਮਿੱਤਲ ਨੂੰ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਬਣਾਇਆ ਗਿਆ ਸੀ ਅਤੇ ਹੁਣ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।
ਇਸਦੇ ਚੱਲਦਿਆਂ ਵਿਰੋਧੀ ਸਿਆਸੀ ਪਾਰਟੀਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕ ਰਹੀਆਂ ਹਨ।
ਇਸੇ ਦੌਰਾਨ ਪਟਿਆਲਾ ਦੇ ਰਾਜਪੁਰਾ ਨੇੜੇ ਚਿੱਤਕਾਰਾ ਯੂਨੀਵਰਸਿਟੀ ਵਿਚ ਵੀ ਵਿਦਿਆਰਥੀਆਂ ਨਾਲ ਜੁੜੀ ਖਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ।
ਇਸ ਮਾਮਲੇ ਵਿਚ ਵੀ ਮਹਿਲਾ ਕਮਿਸ਼ਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਕੋਲੋਂ 30 ਸਤੰਬਰ ਤੱਕ ਰਿਪੋਰਟ ਮੰਗ ਲਈ ਹੈ।
ਸੰਬੰਧਿਤ ਪੋਸਟਾਂ:
ਸਤੀਸ਼ ਪੂਨੀਆ ਕਰਨਗੇ ਤਿੰਨ ਦਿਨਾਂ ਪੰਜਾਬ ਦੌਰਾ
ਬਿਜਲੀ ਸੰਕਟ – ਰੋਪੜ ਦੇ ਦੋ ਥਰਮਲ ਪਲਾਂਟ ਬੰਦ
ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਸਭ ਤੋਂ ਵੱਧ
Powered by YARPP.


