Punjabi Lens

IPS ਗੌਰਵ ਯਾਦਵ ਬਣੇ ਰੈਗੂਲਰ DGP

ਪੰਜਾਬ ਦੇ ਮੌਜੂਦਾ DGP ਗੌਰਵ ਯਾਦਵ ਬਣੇ ਰੈਗੂਲਰ DGP

ਚਾਰ ਸਾਲਾਂ ਬਾਅਦ ਪੰਜਾਬ ਨੂੰ ਮਿਲਿਆ ਹੈ ਰੈਗੂਲਰ ਡੀਜੀਪੀ

ਚੰਡੀਗੜ੍ਹ/ਬਿਊਰੋ ਨਿਊਜ਼      

DGP ਗੌਰਵ ਯਾਦਵ
ਪੰਜਾਬ ਸਰਕਾਰ ਨੇ ਆਖ਼ਰ 1992 ਬੈਚ ਦੇ I.P.S. ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ DGP ਵਜੋਂ ਨਿਯੁਕਤ ਕਰ ਦਿੱਤਾ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਇਸ ਮਾਮਲੇ ’ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਸੀ ਅਤੇ ਉਸ ਤੋਂ ਪਹਿਲਾਂ ਹੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਰੈਗੂਲਰ ਡੀਜੀਪੀ ਵਜੋਂ ਗੌਰਵ ਯਾਦਵ ਨੂੰ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਆਈਪੀਐੱਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਪੰਜਾਬ ਪੁਲਿਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ।

ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀਜੀਪੀ ਦੀ ਨਿਯੁਕਤੀ ਲਟਕੀ ਹੋਈ  ਸੀ।

ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ।

Leave a Comment

Your email address will not be published. Required fields are marked *

Scroll to Top