Punjabi Lens

LPU ਹਿੰਸਾ ਮਾਮਲੇ ’ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦੀ ਫਟਕਾਰ

LPU ਹਿੰਸਾ ਮਾਮਲੇ ’ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੀ ਫਟਕਾਰ

ਜਾਂਚ ਦੇ ਤਰੀਕੇ ’ਤੇ ਉਠਾਏ ਸਵਾਲ

ਬਿਊਰੋ ਨਿਊਜ਼ / ਚੰਡੀਗਰ 

ਪੰਜਾਬ ਹਰਿਆਣਾ ਹਾਈਕੋਰਟ ਹਿੰਸਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ।

ਅਦਾਲਤ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਿਵਾਦਿਤ ਪੋਸਟ ਅੱਗੇ ਭੇਜਣ ਵਾਲੀ 18 ਸਾਲਾ ਵਿਦਿਆਰਥਣ ਤੋਂ ਸਹੀ ਤਰੀਕੇ ਨਾਲ ਪੁੱਛਗਿੱਛ ਨਹੀਂ ਕੀਤੀ ਗਈ।

ਇਸ ਪੋਸਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦੋ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਹੈ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਿਹਾ ਕਿ ਜਾਂਚ ਕੀਤੀ ਜਾਵੇ ਕਿ ਕਿਤੇ ਕਿਸੇ ਨੇ ਵਿਦਿਆਰਥਣ ਨੂੰ ਇਹ ਸੰਦੇਸ਼ ਫੈਲਾਉਣ ਲਈ ਵਰਤਿਆ ਤਾਂ ਨਹੀਂ ਜਾਂ ਕਿਸੇ ਹੋਰ ਨੇ ਉਸ ਦੇ ਫ਼ੋਨ ਦੀ ਵਰਤੋਂ ਤਾਂ ਨਹੀਂ ਕੀਤੀ।

ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਚੰਚਲ ਕੇ. ਸਿੰਗਲਾ ਨੇ ਕਿਹਾ ਕਿ ਵਿਦਿਆਰਥਣ ਦੀ ਕੋਈ ਅਪਰਾਧਿਕ ਮਨਸ਼ਾ ਨਹੀਂ ਸੀ।

ਸੁਣਵਾਈ ਦੌਰਾਨ ਜਦੋਂ ਸੀਲਬੰਦ ਲਿਫ਼ਾਫ਼ੇ ਵਿੱਚ ਵਿਦਿਆਰਥਣ ਦਾ ਪੁਲਿਸ ਬਿਆਨ ਮੌਜੂਦ ਨਹੀਂ ਮਿਲਿਆ, ਤਾਂ ਅਦਾਲਤ ਨੇ ਸਰਕਾਰ ਦੀ ਕਾਰਵਾਈ ’ਤੇ ਨਾਰਾਜ਼ਗੀ ਜਤਾਈ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਹਦਾਇਤ ਕੀਤੀ।

ਇਸ ਮਾਮਲੇ ਦੀ ਅਗਲੀ ਸੁਣਵਾਈ ਦੁਪਹਿਰ ਦੇ ਖਾਣੇ ਤੋਂ ਬਾਅਦ ਰੱਖੀ ਗਈ।

Leave a Comment

Your email address will not be published. Required fields are marked *

Scroll to Top